:

ਪੰਜਾਬ ਸਰਕਾਰ ਦੀਆਂ ਵੈਨਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕਰਵਾਈਆ ਜਾਣੂwww.samacharpunjab.com


ਪੰਜਾਬ ਸਰਕਾਰ ਦੀਆਂ ਵੈਨਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕਰਵਾਈਆ ਜਾਣੂ

ਬਰਨਾਲਾ, 13 ਫਰਵਰੀ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸਰਕਾਰੀ ਵਿਭਾਗਾਂ ਦੀਆਂ ਸੁਵਿਧਾਵਾਂ ਉਨ੍ਹਾਂ ਦੇ ਘਰ ਦੇ ਨੇੜੇ ਮੁਹੱਈਆ ਕਰਵਾਉਣ ਲਈ ਆਪ ਦੀ ਸਰਕਾਰ, ਆਪ ਦੇ ਦਵਾਰ ਕੈਂਪ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੋ ਸਬ ਡਵੀਜ਼ਨਾਂ ‘ਚ ਲਗਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਨ੍ਹਾਂ ਕ’ਚ ਲੋਕਾਂ ਨੂੰ ਸੁਵਿਧਾਵਾਂ ਮੌਕੇ ਉੱਤੇ ਹੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਸਹੋੜ  ਅਤੇ ਬਾਬਾ ਅਜੀਤ ਸਿੰਘ ਨਗਰ ਵਿਖੇ ਲਗਾਏ ਗਏ ਕੈਂਪ ‘ਚ ਬਿਨੈਕਾਰ ਨੂੰ ਰਿਹਾਇਸ਼ ਸਰਟੀਫਿਕੇਟ ਮੌਕੇ ਉੱਤੇ ਹੀ ਜਾਰੀ ਕੀਤਾ ਗਿਆ। ਇਸੇ ਤਰ੍ਹਾਂ ਹੀ ਕਚਹਿਰੀ ਚੌਂਕ ਵਾਲੇ ਪੁੱਲ ਦੇ ਹੇਠਾਂ ਲੱਗੇ ਕੈਂਪ ‘ਚ ਬਿਨੈਕਾਰਾਂ ਨੂੰ ਮੌਕੇ ਉੱਤੇ ਹੀ ਆਮਦਨ ਸਰਟੀਫਿਕੇਟ ਅਤੇ ਰਿਹਾਇਸ਼ ਸਰਟੀਫਿਕੇਟ ਜਾਰੀ ਕੀਤੇ ਗਏ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਰਕਾਰੀ ਕੰਮਾਂ ਸਬੰਧੀ ਵੇਰਵੇ ਲੈ ਕੇ ਇਨ੍ਹਾਂ ਕੈਂਪਾਂ ਉੱਤੇ ਪੁੱਜਣ ਤਾਂ ਜੋ ਉਨ੍ਹਾਂ ਨੂੰ ਬਣਦੀਆਂ ਸੇਵਾਵਾ ਦਿੱਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਇਸ ਤੋਂ ਬਗੈਰ ਲੋਕਾਂ ਨੂੰ ਬੁਢਾਪਾ ਪੈਨਸ਼ਨ ਵੀ ਮੌਕੇ ਉੱਤੇ ਹੀ ਜਾਰੀ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਨਾਲ ਲੈ ਕੇ ਆਉਣਾ ਜਰੂਰੀ ਹੈ।ਉਨ੍ਹਾਂ ਦੱਸਿਆ 43 ਤਰੀਕੇ ਦੀਆਂ ਲੋਕ ਭਲਾਈ ਸੇਵਾਵਾਂ ਸਬੰਧੀ ਕੰਮ ਇਨ੍ਹਾਂ ਕੈਂਪਾਂ 'ਚ ਨਬੇੜੇ ਜਾ ਰਹੇ ਹਨ । ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਵਿਆਹ ਦੀ ਰਜਿਸਟਰੇਸ਼ਨ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸ਼ਾਮਲ ਹਨ।ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਵੈਨਾਂ ਚਲਾਈਆਂ ਜਾ ਰਹੀਆਂ ਹਨ। ਹਰ ਇਕ ਸਬ ਡਵੀਜ਼ਨ ‘ਚ ਇਕ ਪ੍ਰਚਾਰ ਵੈਨ ਕੈਂਪ ਵਾਲੀ ਥਾਂ ‘ਤੇ ਪੁੱਜ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇ ਰਹੀ ਹੈ।