:

ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫਰੀ,ਕਿਸਾਨ ਅੰਦੋਲਨ ਦੀ ਹਮਾਇਤ 'ਚ ਵੱਡਾ ਐਕਸ਼ਨwww.samacharpunjab.com


 ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਅੱਜ ਪੰਜਾਬ ਵਿੱਚ ਵੱਡਾ ਐਕਸ਼ਨ ਹੋ ਰਿਹਾ ਹੈ। ਹਰਿਆਣਾ ਦੀਆਂ ਹੱਦਾਂ ਉਪਰ ਕਿਸਾਨਾਂ ਨਾਲ ਸਖਤੀ ਦੇ ਵਿਰੋਧ ਵਿੱਚ ਪੂਰੇ ਪੰਜਾਬ ਅੰਦਰ 5 ਘੰਟੇ ਲਈ ਸਾਰੇ ਟੋਲ ਪਲਾਜ਼ਿਆਂ ਨੂੰ ਫਰੀ ਕੀਤਾ ਜਾਏਗਾ ਤੇ ਰੇਲ ਆਵਾਜਾਈ ਠੱਪ ਰਹੇਗੀ।ਇਸ ਤਹਿਤ ਪੰਜਾਬ ਦਾ ਸਭ ਤੋਂ ਵੱਡਾ ਤੇ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਫਰੀ ਰਹੇਗਾ। ਇਸ ਦੇ ਨਾਲ ਹੀ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਰੇਲ ਲਾਈਨ ਉਪਰ ਵੀ ਅੱਜ ਆਵਾਜਾਈ ਠੱਪ ਹੋਏਗੀ। ਅੰਮ੍ਰਿਤਸਰ ਤੋਂ ਆਉਣ ਵਾਲੀਆਂ ਟ੍ਰੇਨਾਂ ਕਰੀਬ 5 ਘੰਟੇ ਦੀ ਦੇਰੀ ਨਾਲ ਲੁਧਿਆਣਾ ਪੁੱਜਣਗੀਆਂ। ਅੱਜ ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਅੰਮ੍ਰਿਤਸਰ ਟ੍ਰੈਕ 'ਤੇ ਧਰਨਾ ਦੇਣਗੇ।ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 12 ਵਜੇ ਰੇਲ ਗੱਡੀਆਂ ਜਿੱਥੇ ਵੀ ਹੋਣਗੀਆਂ, ਉੱਥੇ ਹੀ ਰੋਕ ਦਿੱਤੀਆਂ ਜਾਣਗੀਆਂ। ਟ੍ਰੇਨ 'ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।ਇਸ ਸਭ ਦੇ ਵਿਚਕਾਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਧੜੇ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਅੱਜ ਚਾਰ ਘੰਟਿਆਂ ਲਈ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਇਸ ਦੇ ਨਾਲ ਹੀ ਸ਼ੁੱਕਰਵਾਰ (16 ਫਰਵਰੀ) ਨੂੰ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਸਮਿਤੀ ਸਮੇਤ 26 ਜਥੇਬੰਦੀਆਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਵਿੱਚ ਕੇਂਦਰੀ ਟਰੇਡ ਯੂਨੀਅਨਾਂ ਵੀ ਸ਼ਾਮਲ ਹੋਣਗੀਆਂ। ਦਿਨ ਭਰ ਦੇ ਭਾਰਤ ਬੰਦ ਤੋਂ ਇਲਾਵਾ ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਦੀਆਂ ਮੁੱਖ ਸੜਕਾਂ 'ਤੇ ਵਿਸ਼ਾਲ ਚੱਕਾ ਜਾਮ ਵੀ ਕਰਨਗੇ।

ਸੰਯੁਕਤ ਕਿਸਾਨ ਮੋਰਚਾ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਤੇ ਅੱਜ 11 ਤੋਂ 2 ਵਜੇ ਦੁਪਹਿਰ ਤੱਕ ਤਿੰਨ ਘੰਟਿਆਂ ਲਈ ਸੂਬੇ ਦੇ ਸਾਰੇ ਟੌਲ ਪਲਾਜ਼ਿਆਂ ਨੂੰ ਟੌਲ ਮੁਕਤ ਕਰਨ ਦਾ ਸੱਦਾ ਦਿੱਤਾ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਜੇ ਭਾਜਪਾ ਸਰਕਾਰਾਂ ਨੇ ਜਬਰ ਨੂੰ ਫੌਰੀ ਬੰਦ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ 18 ਫਰਵਰੀ ਨੂੰ ਲੁਧਿਆਣਾ ਮੀਟਿੰਗ ਵਿੱਚ ਭਾਜਪਾ ਵਿਰੁੱਧ ਸਖ਼ਤ ਐਕਸ਼ਨ ਲੈਣ ਤੋਂ ਪਿੱਛੇ ਨਹੀਂ ਹਟੇਗਾ। ਲੱਖੋਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਗਰੁੱਪ ਤੇ ਹੋਰ ਸਹਿਯੋਗੀ ਗਰੁੱਪ ਟੋਲ ਫਰੀ ਕਰਨਗੇ। ਭਲਕੇ 16 ਫਰਵਰੀ ਨੂੰ ਭਾਰਤ ਬੰਦ ਰਹੇਗਾ।

#farmer

#farmerprotest

sourceABPnews