:

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਉੱਠੀ ਆਵਾਜ਼,ਜਥੇਦਾਰ ਨੇ ਕਿਹਾ ਐਨਾ ਵੱਡਾ ਜ਼ੁਰਮ ਨਹੀਂ ਜਿੰਨੀ ਵੱਡੀ ਸਜ਼ਾ ਦੇ ਦਿੱਤੀwww.samacharpunjab.com


 ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਉੱਠੀ ਆਵਾਜ਼,ਜਥੇਦਾਰ ਨੇ ਕਿਹਾ ਐਨਾ ਵੱਡਾ ਜ਼ੁਰਮ ਨਹੀਂ ਜਿੰਨੀ ਵੱਡੀ ਸਜ਼ਾ ਦੇ ਦਿੱਤੀ

20 ਫਰਵਰੀ 2024

ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਦੇ ਹੱਕ 'ਚ ਹੁਣ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਆਏ ਹਨ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਲੈ ਕੇ ਦਿੱਲੀ ਜਾਣ ਦੇ ਐਲਾਨ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਦੋਵਾਂ ਧਿਰਾਂ ਨੂੰ ਇਕੱਠੇ ਬੈਠ ਕੇ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।ਆਸਾਮ ਦੀ ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਸਿੰਘ ਦੀ ਆਡੀਓ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਦੀ ਨਿੱਜਤਾ 'ਤੇ ਹਮਲਾ ਕਰਨਾ ਜੇਲ੍ਹ ਪ੍ਰਸ਼ਾਸਨ ਦੀ ਅਣਮਨੁੱਖੀ ਅਤੇ ਘਿਨਾਉਣੀ ਹਰਕਤ ਹੈ। ਅੰਮ੍ਰਿਤਪਾਲ ਸਿੰਘ ਦੇ ਵਾਸ਼ਰੂਮ ਵਿੱਚ ਕੈਮਰੇ ਲਗਾਏ ਗਏ ਸਨ ਅਤੇ ਜਦੋਂ ਉਸਨੇ ਕੈਮਰੇ ਫੜੇ ਤਾਂ ਉਸਦੇ ਖਿਲਾਫ ਝੂਠਾ ਕੇਸ ਦਰਜ ਕਰ ਦਿੱਤਾ ਗਿਆ।ਜਥੇਦਾਰ ਨੇ ਹਰਿਆਣਾ ਪੁਲਿਸ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਕਿਸਾਨਾਂ 'ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਉਣਾ ਗ਼ਲਤ ਹੈ ਅਤੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ ਗੁਰਦੁਆਰਾ ਐਕਟ ਬਣਾਉਣ ਤੋਂ ਪਹਿਲਾਂ ਉਥੋਂ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ |

#amritpal

sourceABPnews