ਅਸਤੀਫ਼ਾ ਨਹੀਂ ਮਨਜ਼ੂਰ, ਰਾਜਪਾਲ ਅੱਜ ਜਾ ਰਹੇ ਸਰਹੱਦੀ ਗੇੜੀ 'ਤੇ, ਰਿਪੋਰਟ ਤਿਆਰ ਕਰਕੇ ਭੇਜਣਗੇ ਕੇਂਦਰ ਨੂੰwww.samacharpunjab.com
- Repoter 11
- 20 Feb, 2024 00:44
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਨਾ ਮਨਜ਼ੂਰ ਹੋਣ ਤੋਂ ਬਾਅਦ ਹੁਣ ਰਾਜਪਾਲ ਮੁੜ ਸਰਗਰਮ ਹੋ ਗਏ ਹਨ। ਇਸ ਤਹਿਤ ਇੱਕ ਵਾਰ ਫਿਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣਾ ਪੰਜਾਬ ਦਾ ਸਰਹੱਦੀ ਦੌਰਾ ਸ਼ੁਰੂ ਕਰ ਦਿੱਤਾ ਹੈ। ਰਾਜਪਾਲ ਪੰਜਾਬ ਦੀ ਸੁਰੱਖਿਆ ਅਤੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਦੇ ਲਈ 20 ਫਰਵਰੀ ਤੋਂ 23 ਫਰਵਰੀ ਤਿੰਨ ਦਿਨਾਂ ਦੇ ਦੌਰੇ 'ਤੇ ਜਾ ਰਹੇ ਹਨ।ਪਿਛਲੇ ਢਾਈ ਸਾਲਾਂ ਵਿੱਚ ਰਾਜਪਾਲ ਦੀ ਇਹ ਛੇਵੀਂ ਫੇਰੀ ਹੈ। 20 ਤੋਂ 23 ਫਰਵਰੀ ਤੱਕ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਜਾਣਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੰਗਲਵਾਰ ਨੂੰ ਫਾਜ਼ਿਲਕਾ ਪਹੁੰਚ ਰਹੇ ਹਨ। ਫਾਜ਼ਿਲਕਾ ਦੇ ਪਿੰਡ ਮਿੱਡਾ ਵਿੱਚ ਗ੍ਰਾਮ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕਰਨਗੇ। ਰਾਜਪਾਲ ਪੁਰੋਹਿਤ ਇਸ ਦੌਰੇ 'ਚ ਆਪਣੇ ਪਿਛਲੇ 5 ਦੌਰਿਆਂ ਤੋਂ ਬਾਅਦ ਹੋਈ ਪ੍ਰਗਤੀ ਦੀ ਸਮੀਖਿਆ ਕਰਨ ਜਾ ਰਹੇ ਹਨ।
#governor
sourceABPnews