:

ਯਾਤਰੀਆਂ ਨੂੰ ਰੋਜ਼ਾਨਾ 70 ਲੱਖ ਦੀ ਬੱਚਤ ਸਿਰਫ ਇੱਕੋ ਟੌਲ ਪਾਲਜ਼ਾ ਬੰਦ ਕਰਨ ਨਾਲ ਹੀwww.samacharpunjab.com


ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਸ਼ੰਭੂ ਬਾਰਡਰ ’ਤੇ ਧਰਨਾ ਲਾਈ ਬੈਠੇ ਕਿਸਾਨਾਂ ਦੇ ਹੱਕ ’ਚ ਕਿਸਾਨ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੌਲ ਪਲਾਜ਼ਾ ਪਰਚੀ ਮੁਕਤ ਕਰਵਾਇਆ ਹੋਇਆ ਹੈ। ਪਿਛਸੇ ਚਾਰ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਲਾਡੋਵਾਲ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਲਾਈ ਬੈਠੀਆਂ ਹਨ। ਪੰਜਾਬ ਦਾ ਇਹ ਇੱਕੋ ਟੌਲ ਪਲਾਜ਼ਾ ਬੰਦ ਕਰਨ ਨਾਲ ਯਾਤਰੀਆਂ ਨੂੰ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।ਦੱਸ ਦਈਏ ਕਿ ਇਹ ਟੌਲ ਪਲਾਜ਼ਾ ਪੰਜਾਬ ਦਾ ਸਭ ਤੋਂ ਮਹਿੰਗਾ ਟੌਲ ਪਲਾਜ਼ਾ ਹੈ। ਇਸ ਨੂੰ ਪਰਚੀ ਮੁਕਤ ਕਰਨ ਨਾਲ ਕੰਪਨੀ ਨੂੰ ਹਰ ਰੋਜ਼ ਦਾ 70 ਲੱਖ ਰੁਪਏ ਦਾ ਘਾਟਾ ਪੈ ਰਿਹਾ ਹੈ। ਟੌਲ ਪਲਾਜ਼ਾ ਚਾਰ ਦਿਨ ਤੋਂ ਬੰਦ ਹੈ। ਕਿਸਾਨਾਂ ਨੇ 22 ਫਰਵਰੀ ਤੱਕ ਪੰਜਾਬ ਦੇ ਸਾਰੇ ਟੌਲ ਪਲਾਜ਼ੇ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜੇਕਰ ਅੰਦਲੋਨ ਹੋਰ ਲੰਬਾ ਚੱਲਿਆ ਤਾਂ ਟੌਲ ਪਲਾਜ਼ੇ ਬੰਦ ਰੱਖਣ ਦਾ ਸਮਾਂ ਵਧਾਇਆ ਜਾ ਸਕਦਾ ਹੈ।ਟੌਲ ਪਲਾਜ਼ਾ ’ਤੇ ਚਾਰ ਦਿਨਾਂ ਤੋਂ ਧਰਨਾ ਲਗਾ ਕੇ ਬੈਠੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਗਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੌਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੇ ਭਾਜਪਾ ਹਾਈਕਮਾਂਡ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ’ਤੇ ਕਿਸਾਨਾਂ ਨਾਲ ਧੱਕੇਸ਼ਾਹੀ ਹੁਣ ਤੱਕ ਜਾਰੀ ਰੱਖੀ ਹੋਈ ਹੈ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੁਰਾਣੀਆਂ ਹਨ, ਪਰ ਕੇਂਦਰ ਸਰਕਾਰ ਵੱਲੋਂ ਫਿਰ ਤੋਂ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਕਿਹਾ, ‘‘ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦਿੱਤੇ ਜਾ ਰਹੇ ਫਿਰਕਾਪ੍ਰਸਤ ਤੇ ਭੜਕਾਊ ਬਿਆਨਾਂ ਤੋਂ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਤੇ ਆਪਣਾ ਅੰਦੋਲਨ ਸ਼ਾਂਤਮਈ ਤਰੀਕੇ ਨਾਲ ਕਰਨ ਦੀ ਜ਼ਰੂਰਤ ਹੈ। ਸੰਘਰਸ਼ ਨੂੰ ਮੰਗਾਂ ਦੀ ਪ੍ਰਾਪਤੀ ਤੱਕ ਮਗਰੋਂ ਹੀ ਖ਼ਤਮ ਕੀਤਾ ਜਾਵੇਗਾ, ਇਸ ਲਈ ਉਹ ਹਰ ਸੰਘਰਸ਼ ਲਈ ਤਿਆਰ ਹਨ। ਅਗਲੇ ਦੋ ਦਿਨ ਇਸ ਟੌਲ ਪਲਾਜ਼ਾ ’ਤੇ ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਲ ਜਥੇਬੰਦੀਆਂ ਮੋਰਚਾ ਸੰਭਾਲਣਗੀਆਂ। ਪੰਜਾਬ ਵਿੱਚ 20, 21 ਤੇ 22 ਫਰਵਰੀ ਨੂੰ ਇਹ ਟੌਲ ਪਲਾਜ਼ੇ ਪਰਚੀ ਮੁਕਤ ਰੱਖੇ ਜਾਣਗੇ।

#punjabnews