:

ਪੱਛਮੀ ਬੰਗਾਲ 'ਚ ਸਿੱਖ ਪੁਲਿਸ ਅਫ਼ਸਰ ਨੂੰ ਖਾਲਿਸਤਾਨੀ ਕਹਿਣ ਦਾ ਮੁੜ ਭੱਖਿਆ ਵਿਵਾਦ, ਸੀਐਮ ਮਾਨ ਨੇ ਬੀਜੇਪੀ 'ਤੇ ਚੁੱਕੇ ਸਵਾਲwww.samacharpunjab.com


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ, ਬੇਇਨਸਾਫੀ ਅਤੇ ਦਮਨ ਦੇ ਟਾਕਰਾ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਦੇ ਇਸ ਜ਼ਲਾਲਤ ਭਰੇ ਕਦਮ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਆਪਣੇ ਨੇਤਾਵਾਂ ਦੇ ਇਸ ਗੈਰ-ਜ਼ਿੰਮੇਵਾਰਾਨਾ, ਨਿਰਾਦਰ ਅਤੇ ਵਿਤਕਰੇ ਵਾਲੇ ਰਵੱਈਏ ਲਈ ਮੁਆਫੀ ਮੰਗਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਬਹਾਦਰ ਸਿੱਖ ਪੁਲਿਸ ਅਫਸਰ ਨਾਲ ਡਟ ਕੇ ਖੜ੍ਹਾ ਹੈ ਜਿਸ ਨੇ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਭਾਜਪਾ ਲੀਡਰ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿੱਖ ਅਫਸਰ ਨੂੰ ਦੇਸ਼ ਵਿਰੋਧੀ ਦੱਸ ਰਹੇ ਹਨ।

#westbengalpolice

#sikhpolice