ਖਨੌਰੀ ਬਾਰਡਰ 'ਤੇ ਨੌਜਵਾਨ ਦੀ ਮੌਤ ਮਗਰੋਂ ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨwww.samacharpunjab.com
- Repoter 11
- 22 Feb, 2024 23:26
ਖਨੌਰੀ ਸਰਹੱਦ ਉਪਰ ਨੌਜਵਾਨ ਕਿਸਾਨ ਦੀ ਮੌਤ ਮਗਰੋਂ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਪੰਜਾਬ ਤੇ ਹਰਿਆਣਾ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਨਾਲ ਪੰਜਾਬ ਸਰਕਾਰ ਵੀ ਡਟ ਕੇ ਖੜ੍ਹ ਗਈ ਹੈ। ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਬਲ (ਐਸਐਸਐਫ) ਦੀਆਂ ਗੱਡੀਆਂ ਤੇ ਐਂਬੂਲੈਂਸਾਂ ਧਰਨਿਆਂ ਵਾਲੇ ਸਥਾਨਾਂ ਉਪਰ ਤਾਇਨਾਤ ਕੀਤੀਆਂ ਹਨ। ਸੀਐਮ ਨੇ ਕਿਹਾ ਕਿ ਭਵਿੱਖ ਵਿੱਚ ਕਿਸਾਨਾਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੜਕ ਸੁਰੱਖਿਆ ਬਲ (ਐਸਐਸਐਫ) ਦੀਆਂ ਗੱਡੀਆਂ ਤੇ ਐਂਬੂਲੈਂਸਾਂ ਨੂੰ ਵੀ ਸਰਹੱਦ ’ਤੇ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਲੋੜ ਪੈਣ 'ਤੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ 'ਚ ਪਹੁੰਚਾਇਆ ਜਾ ਸਕੇ। ਹਾਲਾਂਕਿ, ਹਸਪਤਾਲਾਂ ਦੇ ਸਟਾਫ ਨੂੰ ਪਹਿਲਾਂ ਅਲਰਟ ਮੋਡ 'ਤੇ ਰੱਖਿਆ ਗਿਆ ਹੈ। ਹੁਣ ਸੀਐਮ ਭਗਵੰਤ ਮਾਨ ਨੇ ਅੱਖਾਂ ਦੇ ਮਾਹਿਰ ਮੰਤਰੀਆਂ ਤੇ ਵਿਧਾਇਕਾਂ ਨੂੰ ਹਸਪਤਾਲਾਂ ਵਿੱਚ ਤਾਇਨਾਤ ਕਰ ਦਿੱਤਾ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੂੰ ਪਟਿਆਲਾ, ਮੰਤਰੀ ਬਲਜੀਤ ਕੌਰ ਨੂੰ ਪਾਤੜਾਂ ਤੇ ਖਨੌਰੀ ਤੇ ਵਿਧਾਇਕ ਡਾ: ਚਰਨਜੀਤ ਸਿੰਘ ਚੰਨੀ ਨੂੰ ਰਾਜਪੁਰਾ ਵਿੱਚ ਤਾਇਨਾਤ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਮਸਲਿਆਂ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਹੈ। ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਖ਼ੁਦ ਮੀਟਿੰਗਾਂ ਵਿੱਚ ਸ਼ਾਮਲ ਹੋ ਰਹੇ ਹਨ। ਇਸ ਤੋਂ ਇਲਾਵਾ ਉਹ ਵਕੀਲ ਬਣ ਕੇ ਕਿਸਾਨਾਂ ਦੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੱਲਬਾਤ ਦੇ ਸਫ਼ਲ ਨਾ ਹੋਣ ਲਈ ਸਿੱਧੇ ਤੌਰ 'ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ।
#farmers