'ਜਲ੍ਹਿਆਂਵਾਲਾ ਬਾਗ ਵਾਂਗ ਸਿੱਧੀਆਂ ਗੋਲ਼ੀਆਂ ਚਲਾ ਪੰਜਾਬੀ ਮਾਰ ਰਹੀ ਸਰਕਾਰ, ਭਵਿੱਖ ਲਈ ਚੰਗਾਂ ਨਹੀਂ...'www.samacharpunjab.com
- Repoter 11
- 22 Feb, 2024 02:01
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਖਨੌਰੀ ਸਰਹੱਦ 'ਤੇ ਗੋਲੀਬਾਰੀ 'ਚ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਿਆਨੀ ਰਘਬੀਰ ਸਿੰਘ ਨੇ ਇਸ ਸਮੁੱਚੀ ਘਟਨਾ ਦੀ ਤੁਲਨਾ ਜਲ੍ਹਿਆਂਵਾਲਾ ਬਾਗ ਵਿੱਚ ਭਾਰਤੀਆਂ ’ਤੇ ਅੰਗਰੇਜ਼ਾਂ ਵੱਲੋਂ ਕੀਤੇ ਅੱਤਿਆਚਾਰ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਦੇਸ਼ ਵਿੱਚ ਵਾਪਰ ਰਹੀ ਇਹ ਘਟਨਾ ਨਿੰਦਣਯੋਗ ਹੈ।ਗਿਆਨੀ ਰਘਬੀਰ ਸਿੰਘ ਨੇ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਖਨੌਰੀ ਨੇੜੇ ਕਿਸਾਨਾਂ 'ਤੇ ਪੁਲਿਸ ਵੱਲੋਂ ਸਿੱਧੀ ਗੋਲੀਬਾਰੀ ਕਾਰਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਕਈਆਂ ਦੇ ਗੰਭੀਰ ਜ਼ਖਮੀ ਹੋਣ ਦੀ ਘਟਨਾ ਬਹੁਤ ਹੀ ਦੁਖਦਾਈ ਹੈ। ਇਹ ਕਿਸਾਨ ਉਹ ਹਨ ਜੋ ਦੇਸ਼ ਦਾ ਢਿੱਡ ਭਰਦੇ ਹਨ, ਦੂਜੇ ਦੇਸ਼ਾਂ ਦੇ ਘੁਸਪੈਠੀਏ ਨਹੀਂ, ਜਿਨ੍ਹਾਂ ਦੇ ਸਿਰ ਅਤੇ ਛਾਤੀਆਂ ਸਰਕਾਰਾਂ ਗੋਲੀਆਂ ਚਲਾ ਕੇ ਵਿੰਨ੍ਹ ਰਹੀਆਂ ਹਨ। ਸਰਕਾਰਾਂ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਦਿੱਲੀ ਜਾ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਰੋਕਣਾ ਅੰਗਰੇਜ਼ਾਂ ਵੱਲੋਂ ਜਲ੍ਹਿਆਂਵਾਲਾ ਬਾਗ ਵਿੱਚ ਭਾਰਤੀਆਂ 'ਤੇ ਕੀਤੇ ਗਏ ਜ਼ੁਲਮਾਂ ਤੋਂ ਘੱਟ ਨਹੀਂ ਹੈ। ਭਵਿੱਖ ਲ਼ਈ ਚੰਗਾ ਨਹੀਂ ਹੈ ਇਹ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਾਡੇ ਦੇਸ਼ ਦੇ ਲੋਕਾਂ ਦਾ ਨਾਅਰਾ ਰਿਹਾ ਹੈ, ਜੈ ਜਵਾਨ, ਜੈ ਕਿਸਾਨ, ਕਿਉਂਕਿ ਸਿਪਾਹੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਾ ਹੈ ਅਤੇ ਕਿਸਾਨ ਖੇਤਾਂ ਵਿੱਚ ਅਨਾਜ ਉਗਾ ਕੇ ਦੇਸ਼ ਦਾ ਪੇਟ ਪਾਲਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਅੱਜ ਸਾਡੇ ਫੌਜੀ ਸਰਹੱਦਾਂ ਦੀ ਰਾਖੀ ਕਰਦੇ ਹੋਏ ਗੋਲੀ ਦਾ ਸ਼ਿਕਾਰ ਹੋ ਰਹੇ ਹਨ ਅਤੇ ਸਾਡੀ ਹੀ ਸਰਕਾਰ ਆਪਣੇ ਹੱਕਾਂ ਦੀ ਮੰਗ ਕਰਨ ਵਾਲੇ ਕਿਸਾਨਾਂ 'ਤੇ ਗੋਲੀਆਂ ਚਲਾ ਰਹੀ ਹੈ।
#jallianwalabagh
#farmer
#farmerprotest