:

CM ਸਾਬ੍ਹ ! ਪੰਜਾਬ ਪੁਲਿਸ ਭੇਜਕੇ ਬਰਾਬਰ ਚਲਾਓ 'ਗੋਲੀਆ', ਸਾਡੀ ਮਿੱਟੀ 'ਤੇ ਸਾਡਾ ਹੋ ਰਿਹਾ ਕਤਲ-ਰਾਜਾ ਵੜਿੰਗwww.samacharpunjab.com


ਕਿਸਾਨ ਅਦੋਲਨ ਦੌਰਾਨ ਪੁਲਿਸ ਵੱਲੋਂ 'ਗੋਲੀਬਾਰੀ' ਤੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਤੇ 150 ਤੋਂ ਜ਼ਿਆਦਾ ਕਿਸਾਨ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾ(ਭਾਜਪਾ ਨੂੰ ਛੱਡਕੇ) ਇਸ ਦਾ ਵਿਰੋਧ ਕਰ ਰਹੀਆਂ ਹਨ। ਉੱਥੇ ਹੀ ਕਾਂਗਰਸ ਵੱਲੋਂ ਪੰਜਾਬ ਸਰਕਾਰ ਨੂੰ ਵੀ ਇਸ ਲਈ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ, 21 ਸਾਲਾ ਸ਼ੁਭਕਰਨ ਸਿੰਘ ਦੀ ਮੌਤ ਬੇਹੱਦ ਦੁੱਖਦਾਈ ਹੈ। ਲੋਕਤੰਤਰ ਵਿੱਚ ਸਭ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੁੰਦਾ ਹੈ ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਸਾਡੇ ਉੱਤੇ ਗੋਲੀਆਂ ਚਲਾ ਰਹੀ ਹੈ। ਵੜਿੰਗ ਨੇ ਕਿਹਾ ਕਿ ਅਸੀਂ CM ਮਾਨ ਨੂੰ ਕਿਹਾ ਸੀ ਕਿ ਉੱਥੇ ਅੱਥਰੂ ਗੈਂਸ ਦੇ ਗੋਲਿਆਂ ਸਮੇਤ ਗੋਲ਼ੀਆਂ ਵੀ ਚਲਾਈਆਂ ਜਾ ਰਹੀਆਂ ਹਨ। ਤੁਸੀਂ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਦਾ ਹੌਂਸਲਾ ਕਰੋ ਤੇ ਹਰਿਆਣਾ ਦੇ ਗ੍ਰਹਿ ਮੰਤਰੀ ਤੇ ਐਸਪੀ ਅੰਬਾਲਾ ਉੱਤੇ FIR ਦਰਜ ਕਰੋ।

#farmer 

#farmerprotest