ਖਨੌਰੀ ਬਾਰਡਰ 'ਤੇ ਨੌਜਵਾਨ ਦੀ ਮੌਤ 'ਨਿੰਦਣਯੋਗ' ਘਟਨਾ: ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਸ਼ਾਸਨ ਦੇ ਰਵੀਏ 'ਤੇ ਚੁੁੱਕੇ ਸਵਾਲwww.samacharpunjab.com
- Repoter 11
- 22 Feb, 2024 02:45
ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਰਡਰ ਤੇ ਮਾਰੇ ਗਏ ਨੌਜਵਾਨ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੋਵੇਂ ਧਿਰਾਂ ਨੂੰ ਸੰਜਮ ਨਾਲ ਕੰਮ ਲੈਣਾ ਚਾਹੀਦਾ ਹੈ। ਮੀਟਿੰਗਾਂ ਦਾ ਸਿਲਸਿਲਾ ਬੰਦ ਨਹੀਂ ਕਰਨਾ ਚਾਹੀਦਾ। ਕਿਸਾਨਾਂ ਦੀਆਂ ਵਾਜਬ ਮੰਗਾਂ ਵੱਲ ਵੀ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਇਸ ਵੇਲ੍ਹੇ ਪੰਜਾਬ ਹੀ ਨਹੀਂ, ਪੂਰੀ ਦੁਨੀਆਂ ਦਾ ਕਿਸਾਨ ਸਖ਼ਤੇ ਵਿੱਚ ਹੈ, ਕਿਉਂਕਿ ਖੇਤੀ ਦੁਨੀਆ ਵਿੱਚ ਹੀ ਲਾਹੇਬੰਦ ਦਾ ਨਹੀਂ ਰਹਿ ਗਈ ਤੇ ਕਿਸਾਨਾਂ ਕੋਲ ਖੇਤੀ ਤੋਂ ਬਗੈਰ ਹੋਰ ਕੋਈ ਬਦਲ ਵੀ ਨਹੀਂ ਹੈ। ਉੱਥੇ ਹੀ ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਘਟਨਾ ਨੂੰ ਬਹੁਤ ਹੀ ਦੁਖਦਾਈ ਕਰਾਰਦਿਆਂ ਕਿਹਾ ਕਿ ਇਹ ਕਿਸਾਨ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਹਨ, ਨਾ ਕਿ ਕਿਸੇ ਦੁਸ਼ਮਣ ਦੇਸ਼ ਦੇ ਘੁਸਪੈਠੀਏ, ਜਿਨ੍ਹਾਂ ਵੱਲ ਸਰਕਾਰ ਸਿੱਧੀਆਂ ਗੋਲੀਆਂ ਚਲਾ ਕੇ ਉਨ੍ਹਾਂ ਦੀਆਂ ਛਾਤੀਆਂ ਅਤੇ ਸਿਰ ਵਿੰਨ੍ਹ ਰਹੀ ਹੈ। ਉਨ੍ਹਾਂ ਨੂੰ ਆਪਣੇ ਜਮਹੂਰੀ ਅਧਿਕਾਰ ਤਹਿਤ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਤੋਂ ਰੋਕਣ ਵਾਸਤੇ ਸਰਕਾਰ ਵਲੋਂ ਵਰਤੇ ਹਥਕੰਡੇ ਕਿਸੇ ਵੀ ਤਰ੍ਹਾਂ ਜੱਲ੍ਹਿਆਂਵਾਲੇ ਬਾਗ ‘ਚ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ ਨਾਲ ਕੀਤੇ ਜ਼ੁਲਮ ਤੋਂ ਘੱਟ ਨਹੀਂ ਹਨ।
#farmer
#farmerprotest