:

ਪੰਜਾਬ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ, ਕੈਬਨਿਟ ਨੇ ਲਾਈ ਮੋਹਰwww.samacharpunjab.com


ਚੰਡੀਗੜ੍ਹ ਵਿੱਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਬਜਟ ਸੈਸ਼ਨ (Punjab's budget session 2024) ਬਾਰੇ ਫੈਸਲਾ ਲਿਆ ਗਿਆ ਹੈ। ਪੰਜਾਬ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ ਚੱਲੇਗਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਨਗੇ। ਇਸ ਵਾਰ ਬਜਟ ਸੈਸ਼ਨ ਅਹਿਮ ਰਹਿਣ ਦੀ ਉਮੀਦ ਹੈ। ਮਾਰਚ ਮਹੀਨੇ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਅਜਿਹੇ 'ਚ ਸਰਕਾਰ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਦਰਮਿਆਨ ਸੱਦਿਆ ਗਿਆ ਹੈ। ਇਸ ਦੌਰਾਨ ਸਾਲ 2024-25 ਦਾ ਪੂਰਾ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਅੰਤਿਮ ਪ੍ਰਵਾਨਗੀ ਕੈਬਨਿਟ ਮੀਟਿੰਗ ਵਿੱਚ ਦਿੱਤੀ ਗਈ ਹੈ।

#punjabcabinetmeeting 

#punjabnews

#samacharpunjab