:

DSP ਦਿਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤwww.samacharpunjab.com


ਲੁਧਿਆਣਾ ਵਿੱਚ ਡੀਐਸਪੀ ਦਿਲਪ੍ਰੀਤ ਸਿੰਘ (50) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦਿਲਪ੍ਰੀਤ ਮਲੇਰਕੋਟਲਾ ਵਿੱਚ ਤਾਇਨਾਤ ਸਨ। ਵੀਰਵਾਰ ਨੂੰ ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਭਾਈ ਬਾਲਾ ਚੌਕ ਨੇੜੇ ਇਕ ਲਗਜ਼ਰੀ ਹੋਟਲ ਦੇ ਜਿੰਮ 'ਚ ਕਸਰਤ ਕਰਦਿਆਂ ਹੋਇਆਂ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

#breakingnews