ਭਗਤ ਸ੍ਰੀ ਰਵਿਦਾਸ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆwww.samacharpunjab.com
- Repoter 11
- 24 Feb, 2024 06:12
ਅੱਜ ਭਦੌੜ ਦੇ ਨਾਨਕਸਰ ਰੋਡ ਤੇ ਭਗਤ ਸ੍ਰੀ ਰਵਿਦਾਸ ਜੀ ਦਾ ਪਵਿੱਤਰ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਨੌਜਵਾਨਾਂ ਵੱਲੋਂ ਮਨਾਇਆ ਗਿਆ। ਇਸ ਮੌਕੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਉਚੇਚੇ ਤੌਰ ਤੇ ਪੁੱਜੇ। ਇਸ ਮੌਕੇ ਆਏ ਮਹਿਮਾਨਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਐਮਐਲਏ ਲਾਭ ਸਿੰਘ ਉਗੋਕੇ,ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਭਾਈ ਓੰਕਾਰ ਸਿੰਘ ਬਰਾੜ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ, ਕਾਂਗਰਸ ਤੇ ਵੱਖ ਵੱਖ ਰਾਜਨੀਤਿਕ ਧਾਰਮਿਕ ਜਥੇਬੰਦੀਆਂ ਨੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਤੇ ਉੱਘੇ ਕਥਾਵਾਚਕ ਭਾਈ ਬਲਵਿੰਦਰ ਸਿੰਘ ਜੀ ਵੱਲੋਂ ਭਗਤ ਸ੍ਰੀ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਫੋਟੋ ਕੈਪਸ਼ਨ#ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪੁੱਜੀਆਂ ਸ਼ਖਸੀਅਤਾਂ ।
#samacharpunjab