Supreme Court ਨੇ ਰਾਮਦੇਵ ਦੀ ਕੰਪਨੀ ਪਤੰਜਲੀ ਨੂੰ ਲਾਈ ਫਟਕਾਰ, ਬਾਲਕ੍ਰਿਸ਼ਨ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀwww.samacharpunjab.com
- Repoter 11
- 28 Feb, 2024 01:05
ਪਤੰਜਲੀ ਆਯੁਰਵੇਦ ਲਿਮਿਟੇਡ (Patanjali Ayurveda Limited) ਇੱਕ ਸਵਦੇਸੀ ਕੰਪਨੀ ਹੈ। ਇਸ ਕੰਪਨੀ ਨੇ 1 ਮਾਰਚ 2012 ਨੂੰ ਓਪਨ ਮਾਰਕੀਟ (open market) ਵਿੱਚ ਆਪਣੀ ਸ਼ੁਰੂਆਤ ਕੀਤੀ ਸੀ। ਅੱਜ ਸ਼ਾਇਦ ਹੀ ਕੋਈ ਅਜਿਹੀ ਚੀਜ਼ ਹੋਵੇ ਜੋ ਪਤੰਜਲੀ ਆਯੁਰਵੇਦ ਲਿਮਿਟੇਡ (Patanjali Ayurveda Limited) ਦੁਆਰਾ ਨਾ ਬਣਾਈ ਗਈ ਹੋਵੇ। ਪਤੰਜਲੀ ਆਯੁਰਵੇਦ ਨੇ ਭਾਰਤੀ ਬਾਜ਼ਾਰ (Indian market) 'ਚ ਮਜ਼ਬੂਤਪਕੜ ਬਣਾ ਲਈ ਹੈ।ਪਤੰਜਲੀ ਵੀ ਕਈ ਵਿਦੇਸ਼ੀ ਕੰਪਨੀਆਂ ਨੂੰ ਸਖ਼ਤ ਮੁਕਾਬਲਾ ਦੇ ਰਹੀ ਹੈ। ਖਾਣ-ਪੀਣ ਦੀਆਂ ਵਸਤੂਆਂ ਦੇ ਨਾਲ-ਨਾਲ ਪਤੰਜਲੀ ਦੇ ਬਿਊਟੀ ਪ੍ਰੋਡਕਟਸ (beauty products) ਅਤੇ ਦਵਾਈਆਂ ਵੀ ਬਾਜ਼ਾਰ ਵਿੱਚ ਉਪਲਬਧ ਹਨ। ਪਤੰਜਲੀ ਨੇ ਪਿਛਲੇ ਸਾਲ ਦਸੰਬਰ ਵਿੱਚ ਇੱਕ ਇਸ਼ਤਿਹਾਰ ਜਾਰੀ ਕੀਤਾ ਸੀ। ਜਿਸ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਆਚਾਰੀਆ ਬਾਲਕ੍ਰਿਸ਼ਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।ਸੁਪਰੀਮ ਕੋਰਟ ਨੇ ਦਵਾਈ ਦੀ ਪ੍ਰਭਾਵਸ਼ੀਲਤਾ 'ਤੇ ਗੁੰਮਰਾਹਕੁੰਨ ਦਾਅਵੇ ਕਰਨ ਲਈ ਪਤੰਜਲੀ ਨੂੰ ਫਟਕਾਰ ਲਗਾਈ ਹੈ ਅਤੇ ਬਾਲਕ੍ਰਿਸ਼ਨ ਯਾਦਵ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਹੈ। ਦਰਅਸਲ, ਪਿਛਲੇ ਸਾਲ ਪਤੰਜਲੀ ਨੇ ਇੱਕ ਇਸ਼ਤਿਹਾਰ ਜਾਰੀ ਕੀਤਾ ਸੀ। ਜਿਸ ਵਿੱਚ ਡਾਇਬਟੀਜ਼, ਬੀ.ਪੀ., ਥਾਇਰਾਇਡ, ਦਮਾ, ਗਲਾਕੋਮਾ ਅਤੇ ਗਠੀਆ ਆਦਿ ਬਿਮਾਰੀਆਂ ਤੋਂ "ਸਥਾਈ ਰਾਹਤ, ਇਲਾਜ ਅਤੇ ਖਾਤਮੇ" ਦਾ ਦਾਅਵਾ ਕੀਤਾ ਗਿਆ ਹੈ। ਪਤੰਜਲੀ ਵੱਲੋਂ ਜਾਰੀ ਇਸ਼ਤਿਹਾਰ ਦੇ ਨਾਲ ਹੀ ਰਾਮਦੇਵ ਅਤੇ ਉਸ ਦੇ ਸਹਿਯੋਗੀ ਆਚਾਰੀਆ ਬਾਲਕ੍ਰਿਸ਼ਨ ਦੀ ਪ੍ਰੈੱਸ ਕਾਨਫਰੰਸ ਦਾ ਵੀ ਨੋਟਿਸ ਲਿਆ ਗਿਆ। ਸੁਪਰੀਮ ਕੋਰਟ ਨੇ ਕੇਂਦਰ ਨੂੰ ਇਸ ਇਸ਼ਤਿਹਾਰ 'ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਨਿਰਦੇਸ਼ ਦਿੱਤੇ ਹਨ ਕਿ ਕੇਂਦਰ ਸਰਕਾਰ ਸਪੱਸ਼ਟ ਕਰੇ ਕਿ ਉਸ ਇਸ਼ਤਿਹਾਰ ਵਿਰੁੱਧ ਕੀ ਕਦਮ ਚੁੱਕੇ ਗਏ ਹਨ।ਪਤੰਜਲੀ 'ਤੇ ਦੋਸ਼ ਹੈ ਕਿ ਇਹ ਇਸ਼ਤਿਹਾਰ ਇਨ੍ਹਾਂ ਬੀਮਾਰੀਆਂ ਲਈ ਦਵਾਈਆਂ ਨੂੰ ਨਿਯੰਤਰਿਤ ਕਰਨ ਵਾਲੇ ਨਿਯਮਾਂ ਦੀ ਉਲੰਘਣਾ ਕਰਦਾ ਹੈ। ਦਿਲਚਸਪ ਗੱਲ ਇਹ ਹੈ ਕਿ ਸੁਪਰੀਮ ਕੋਰਟ ਨੇ ਨਵੰਬਰ 2023 ਵਿੱਚ ਪਤੰਜਲੀ ਨੂੰ ਅਜਿਹੇ ਇਸ਼ਤਿਹਾਰ ਜਾਰੀ ਨਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਪਰ ਪਤੰਜਲੀ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਇਹ ਇਸ਼ਤਿਹਾਰ ਜਾਰੀ ਕੀਤਾ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਉਸ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਅਦਾਲਤ ਦੀ ਮਾਣਹਾਨੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।ਅਦਾਲਤ ਨੇ ਕਿਹਾ ਕਿ ਦੋਵਾਂ ਨੇ ਅਜਿਹਾ ਨਾ ਕਰਨ ਬਾਰੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦੇਣ ਦੇ ਬਾਵਜੂਦ ਪ੍ਰੈਸ ਕਾਨਫਰੰਸ ਵਿੱਚ ਟਿੱਪਣੀਆਂ ਕੀਤੀਆਂ। ਨਾਲ ਹੀ, ਸੁਪਰੀਮ ਕੋਰਟ ਨੇ ਕਿਹਾ, ਪੂਰੇ ਦੇਸ਼ ਨੂੰ ਧੋਖਾ ਦਿੱਤਾ ਗਿਆ ਹੈ, ਸਥਾਈ ਰਾਹਤ ਸ਼ਬਦ ਆਪਣੇ ਆਪ ਵਿੱਚ ਗੁੰਮਰਾਹਕੁੰਨ ਹੈ। ਸੁਪਰੀਮ ਕੋਰਟ ਨੇ ਪਤੰਜਲੀ ਨੂੰ ਕਿਸੇ ਵੀ ਦਵਾਈ 'ਤੇ ਇਸ਼ਤਿਹਾਰ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ। ਅਦਾਲਤ ਨੇ ਹੁਕਮ 'ਚ ਇਹ ਵੀ ਕਿਹਾ ਹੈ ਕਿ ਪਤੰਜਲੀ, ਸਵਾਮੀ ਰਾਮਦੇਵ ਅਤੇ ਬਾਲਕ੍ਰਿਸ਼ਨ ਕਿਸੇ ਵੀ ਮੈਡੀਕਲ ਪ੍ਰਣਾਲੀ (ਐਲੋਪੈਥੀ) 'ਤੇ ਟਿੱਪਣੀ ਨਹੀਂ ਕਰਨਗੇ। ਜਾਣਕਾਰੀ ਲਈ ਦੱਸ ਦੇਈਏ ਕਿ ਅਦਾਲਤ ਨੇ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ।
#patanjali
#beautyproducts
#samacharpunjab