:

ਹੁਸ਼ਿਆਰਪੁਰ 'ਚ ਮਿੰਨੀ ਬੱਸ ਨੇ 2 ਨੌਜਵਾਨਾਂ ਨੂੰ ਦਰੜਿਆ, ਹੋਈ ਮੌਤ, ਡਰਾਈਵਰ-ਕੰਡਕਟਰ ਫਰਾਰwww.samacharpunjab.com


ਹੁਸ਼ਿਆਰਪੁਰ ਨੇੜਲੇ ਪਿੰਡ ਫਲਾਹੀ ਵਿੱਚ ਇੱਕ ਮਿੰਨੀ ਬੱਸ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਦਰੜ ਦਿੱਤਾ ਜਿਸ 'ਚ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਰਮੋਈਆਂ ਵਾਸੀ ਨੌਜਵਾਨ ਜਤਿੰਦਰ ਅਤੇ ਸਤਵਿੰਦਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਵੱਲ ਜਾ ਰਹੇ ਸਨ।ਇਸ ਦੌਰਾਨ ਜਦੋਂ ਉਹ ਪਿੰਡ ਫਲਾਹੀ ਨੇੜੇ ਪੁੱਜੇ ਤਾਂ ਹੁਸ਼ਿਆਰਪੁਰ ਵੱਲੋਂ ਆ ਰਹੀ ਇੱਕ ਨਿੱਜੀ ਕੰਪਨੀ ਦੀ ਮਿੰਨੀ ਬੱਸ ਨੇ ਉਨ੍ਹਾਂ ਨੂੰ ਦਰੜ ਦਿੱਤਾ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਲੋਕਾਂ ਨੇ ਨੌਜਵਾਨਾਂ ਨੂੰ ਬੱਸ ਦੇ ਹੇਠਾਂ ਤੋਂ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।ਘਟਨਾ ਤੋਂ ਬਾਅਦ ਮਿੰਨੀ ਬੱਸ ਦਾ ਡਰਾਈਵਰ ਅਤੇ ਕੰਡਕਟਰ ਫਰਾਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੇਹਟੀਆਣਾ ਦੇ ਇੰਚਾਰਜ ਸੰਜੀਵ ਕੁਮਾਰ ਅਤੇ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਏ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

#busaccident

#punjabnews

#samacharpunjab

ਤਾਜ਼ਾ ਖ਼ਬਰਾਂ
Gallery
Tags
Social Media