:

ਖੰਨਾ 'ਚ ਤੇਲ ਕੰਪਨੀ ਨੂੰ ਲੱਗੀ ਅੱਗ, ਮੁਲਾਜ਼ਮਾਂ ਨੇ ਭੱਜ ਕੇ ਬਚਾਈ ਜਾਨwww.samacharpunjab.com


ਖੰਨਾ ਦੇ ਅਮਲੋਹ ਰੋਡ 'ਤੇ ਸਥਿਤ ਸ਼੍ਰੀ ਗਣੇਸ਼ ਏਡੀਬਲਜ਼ ਪ੍ਰਾਈਵੇਟ ਲਿਮਟਿਡ 'ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਦੇਖਦੇ ਹੋਏ ਪੂਰੀ ਫੈਕਟਰੀ ਨੂੰ ਖਾਲੀ ਕਰਵਾਉਣਾ ਪਿਆ। ਮੁਲਾਜ਼ਮਾਂ ਨੇ ਅੱਗ ਲੱਗਣ ਵਾਲੀ ਥਾਂ ਤੋਂ ਭੱਜ ਕੇ ਆਪਣੀ ਜਾਨ ਬਚਾਈ।ਅੱਗ ਅਮਲੋਹ ਰੋਡ 'ਤੇ ਪੂਰੇ ਪਲਾਟ 'ਚ ਫੈਲ ਗਈ। ਜਿਸ ਕਾਰਨ ਸਾਰੇ ਮੁਲਾਜ਼ਮਾਂ ਨੂੰ ਬਾਹਰ ਕੱਢਣਾ ਪਿਆ। ਖੰਨਾ ਅਤੇ ਮੰਡੀ ਗੋਬਿੰਦਗੜ੍ਹ ਫਾਇਰ ਸਟੇਸ਼ਨਾਂ ਤੋਂ ਟੀਮਾਂ ਮੰਗਵਾਈਆਂ ਗਈਆਂ। ਫਿਲਹਾਲ ਅੱਗ 'ਤੇ ਪਹਿਲੇ ਪੜਾਅ 'ਚ ਕਾਬੂ ਪਾ ਲਿਆ ਗਿਆ ਹੈ। ਇਸ ਨੂੰ ਹੋਰ ਫੈਲਣ ਤੋਂ ਰੋਕਿਆ ਗਿਆ।ਸ਼੍ਰੀ ਗਣੇਸ਼ ਫਰਮ ਪਰਾਲੀ ਤੋਂ ਬਿਜਲੀ ਪੈਦਾ ਕਰਨ ਦਾ ਕੰਮ ਵੀ ਕਰਦੀ ਹੈ। ਉਨ੍ਹਾਂ ਕੋਲ ਕਈ ਪਲਾਟ ਹਨ। ਇਹ ਅੱਗ ਤੇਲ ਬਣਾਉਣ ਵਾਲੇ ਪਲਾਂਟ ਵਿੱਚ ਲੱਗੀ ਦੱਸੀ ਜਾ ਰਹੀ ਹੈ। ਫਾਇਰ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

#punjabnews

#samacharpunjab

ਤਾਜ਼ਾ ਖ਼ਬਰਾਂ
Gallery
Tags
Social Media