:

ਸਿਆਸੀ ਮਜਬੂਰੀ ਜਾਂ ਫਿਰ ਲੋਕਾਂ ਦੀ ਭਾਵਨਾ ?ਭਾਜਪਾ ਤੇ ਅਕਾਲੀ ਗੱਠਜੋੜ ਕਰਨ ਨੂੰ ਤਰਲੋਮੱਛੀ !www.samacharpunjab.com


ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਤੋਂ ਗੱਠਜੋੜ ਦੀਆਂ ਚਰਚਾਵਾਂ ਜ਼ੋਰ ਉੱਤੇ ਹਨ, ਇੰਝ ਲਗਦਾ ਹੈ ਕਿ ਜਿਵੇਂ ਕੁਝ ਹੀ ਦਿਨਾਂ ਵਿੱਚ ਦੋਵਾਂ ਪਾਰਟੀਆਂ ਨੇ ਸਮਝੌਤਾ ਦਾ ਐਲਾਨ ਕਰ ਦੇਣਾ ਹੈ। ਇਸ ਨੂੰ ਲੈ ਕੇ ਹੁਣ ਸੁਨੀਲ ਜਾਖੜ ਦਾ ਵੀ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਵਨਾ ਹੈ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਾ ਸਮਝੌਤਾ ਹੋਵੇ।ਇੱਕ ਨਿੱਜੀ ਚੈਨਲ ਨਾਲ ਰਾਬਤਾ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਲੋਕਾਂ ਦੀ ਭਾਵਨਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਹੋਵੇ। ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਰਲ ਕੇ ਚੋਣ ਲੜਨ। ਇਸ ਤੋਂ ਬਾਅਦ ਕਾਂਗਰਸ ਦੇ ਲੀਡਰ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਾਖੜ ਸਾਹਿਬ ਪੰਜਾਬ ਜਾਣਦਾ ਹੈ ਕੀ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਦਰਖਾਤੇ ਸਮਝੌਤਾ ਕਰਨ ਲਈ ਤਰਲੋਮੱਛੀ ਹੋ ਰਹੇ ਹੋ, ਅਤੇ ਇਸ ਸਮਝੌਤੇ ਨੂੰ ਤੁਸੀਂ ਜਨਤਾ ਦੀ ਖਾਹਿਸ਼ ਦੱਸ ਕੇ, ਭਾਜਪਾ ਦੇ ਖਿਲਾਫ਼ ਲੋਕ ਲਹਿਰ ਨੂੰ ਕਮਜੋਰ ਕਰਨਾ ਚਾਹੁੰਦੇ ਹੋ।

#punjabnews

#samacharpunjab

ਤਾਜ਼ਾ ਖ਼ਬਰਾਂ
Gallery
Tags
Social Media