ਸੈਰ ਸਪਾਟੇ ਉੱਤੇ ਸਰਕਾਰ ਦਾ ਖ਼ਾਸ ਧਿਆਨ, 166 ਕਰੋੜ ਰੁਪਏ ਦੇ ਬਜਟ ਦਾ ਐਲਾਨwww.samacharpunjab.com
- Admin Default
- 05 Mar, 2024 01:52
ਆਮ ਆਦਮੀ ਪਾਰਟੀ"(ਆਪ) ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ। ਉਨ੍ਹਾਂ ਸਕੂਲੀ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆਪੰਜਾਬ ਸਰਕਾਰ ਨੇ ਸੈਰ ਸਪਾਟਾ ਖੇਤਰ ਲਈ 166 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਦੌਰਾਨ ਵੱਖ-ਵੱਖ ਸਮਾਰਕਾਂ, ਪਾਰਕਾਂ 'ਤੇ 30 ਕਰੋੜ ਰੁਪਏ ਅਤੇ ਪਿਕਨਿਕਾਂ 'ਤੇ 30 ਕਰੋੜ ਰੁਪਏ ਖਰਚ ਕੀਤੇ ਜਾਣਗੇ। ਈਕੋ ਟੂਰਿਜ਼ਮ ਗਤੀਵਿਧੀਆਂ ਲਈ ਇੱਕ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।ਆਮ ਆਦਮੀ ਕਲੀਨਿਕ ਲਈ 249 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫਰਿਸ਼ਤੇ ਸਕੀਮ ਲਈ 20 ਕਰੋੜ ਰੁਪਏ, ਆਯੂਸ਼ਮਾਨ ਭਾਰਤ ਲਈ 553 ਕਰੋੜ ਰੁਪਏ, ਨਸ਼ਾ ਛੁਡਾਊ ਪ੍ਰਾਜੈਕਟ ਲਈ 70 ਕਰੋੜ ਰੁਪਏ ਤੇ 58 ਨਵੀਆਂ ਐਂਬੂਲੈਂਸਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।ਪੰਜਾਬ ਸਰਕਾਰ ਨੇ ਸਿੱਖਿਆ ਲਈ ਵੱਡਾ ਫੰਡ ਰੱਖਿਆ ਹੈ। ਸਰਕਾਰ ਨੇ ਇਸ ਸਾਲ ਸਿੱਖਿਆ ਲਈ ਕੁੱਲ ਬਜਟ ਦਾ 11.5 ਫੀਸਦੀ ਰੱਖਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਰਕਾਰ ਨੇ ਇਸ ਸਾਲ 16 ਹਜ਼ਾਰ 987 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜੋ ਕਿ ਕੁੱਲ ਬਜਟ ਦਾ 11.5 ਫੀਸਦੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 118 ਸਕੂਲ ਆਫ਼ ਐਮੀਨੈਂਸ ਬਣਾਏ ਜਾ ਚੁੱਕੇ ਹਨ। ਇਹ ਸਾਰੇ ਸਰਕਾਰੀ ਸਕੂਲ ਹਨ। ਇਸ ਦੇ ਨਾਲ ਹੀ 15 ਸਕੂਲ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਲਈ 100 ਕਰੋੜ ਰੁਪਏ ਰੱਖੇ ਗਏ ਹਨ। ਸਕੂਲ ਆਫ ਐਕਸੀਲੈਂਸ ਲਈ 10 ਕਰੋੜ ਰੁਪਏ ਦੀ ਸ਼ੁਰੂਆਤੀ ਤਜਵੀਜ਼ ਰੱਖੀ ਗਈ ਹੈ। ਇਸ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲਾਂ ਦੀ ਗੁਣਵੱਤਾ ਨੂੰ ਵਧਾਉਣਾ ਹੈ। ਇਸ ਦੇ ਨਾਲ ਹੀ ਸਕੂਲ ਆਫ਼ ਅਪਲਾਈਡ ਲਰਨਿੰਗ ਨੂੰ ਸਿਖਲਾਈ ਲਈ ਦਸ ਕਰੋੜ ਰੁਪਏ ਰੱਖੇ ਗਏ ਹਨ।
#government
#punjabnews
#samacharpunjab







