:

ਹਰਿਆਣਾ 'ਚ ਅੱਜ ਹੀ ਨਵੇਂ ਮੁੱਖ ਮੰਤਰੀ ਲੈਣਗੇ ਹਲਫ਼, ਮਨੋਹਰ ਲਾਲ ਖੱਟਰ ਨੇ ਦਿੱਤਾ ਅਸਤੀਫਾwww.samacharpunjab.com


ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅਸਤੀਫਾ ਦੇ ਦਿੱਤਾ ਹੈ। ਹਰਿਆਣਾ ਵਿੱਚ ਸਰਕਾਰ ਦਾ ਪੁਨਰਗਠਨ ਹੋਵੇਗਾ। ਸੂਤਰਾਂ ਮੁਤਾਬਕ ਨਾਇਬ ਸਿੰਘ ਸੈਣੀ ਸੀ.ਐਮ ਬਣ ਸਕਦੇ ਹਨ। ਨਵੇਂ ਮੁੱਖ ਮੰਤਰੀ ਅੱਜ ਹੀ ਸਹੁੰ ਚੁੱਕ ਸਕਦੇ ਹਨ। ਸਾਬਕਾ ਮੰਤਰੀ ਅਤੇ ਭਾਜਪਾ ਵਿਧਾਇਕ ਕੰਵਰਪਾਲ ਨੇ ਕਿਹਾ ਕਿ ਮਨੋਹਰ ਲਾਲ ਖੱਟਰ ਮੁੱਖ ਮੰਤਰੀ ਹੋਣਗੇ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਮੁੱਖ ਮੰਤਰੀ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਖੱਟਰ ਸਰਕਾਰ ਦੇ ਸਾਰੇ ਮੰਤਰੀਆਂ ਨੇ ਵੀ ਅਸਤੀਫਾ ਦੇ ਦਿੱਤਾ ਹੈ। ਭਾਜਪਾ ਵਿਧਾਇਕ ਕ੍ਰਿਸ਼ਨਾ ਮਿੱਢਾ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮਨੋਹਰ ਲਾਲ ਖੱਟਰ ਹੀ ਦੁਬਾਰਾ ਸਹੁੰ ਚੁੱਕਣਗੇ।

#breakingnews

#samacharpunjab