:

ਐਕਸ਼ਨ ਮੋਡ 'ਚ ਸੀਐਮ ਭਗਵੰਤ ਮਾਨ, ਪੁਲਿਸ ਅਫਸਰਾਂ ਦੀ ਬੁਲਾਈ ਮੀਟਿੰਗwww.samacharpunjab.com


ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। ਉਨ੍ਹਾਂ ਨੇ ਅੱਜ ਪੁਲਿਸ ਵਿਭਾਗ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰ ਹਿੱਸਾ ਲੈਣਗੇ। ਮੀਟਿੰਗ ਵਿੱਚ ਆਈਜੀ ਤੇ ਡੀਜੀ ਰੈਂਕ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। ਹਾਸਲ ਜਾਣਕਾਰੀ ਮੁਤਾਬਕ ਇਹ ਮੀਟਿੰਗ ਲੁਧਿਆਣਾ 'ਚ ਸਵੇਰੇ 11 ਵਜੇ ਹੋਵੇਗੀ, ਜਿਸ 'ਚ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਚਰਚਾ ਕੀਤੀ ਜਾਵੇਗੀ। ਪਿਛਲੇ ਦਿਨੀਂ ਵਾਪਰੀਆਂ ਘਟਨਾਵਾਂ ਕਰਕੇ ਵਿਰੋਧੀ ਧਿਰਾਂ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਸਵਾਲ ਉਠੀ ਰਹੀਆਂ ਹਨ। ਇਸ ਲਈ ਮੁੱਖ ਮੰਤਰੀ ਪੁਲਿਸ ਨੂੰ ਸਖਤ ਨਿਰਦੇਸ਼ ਦੇ ਸਕਦੇ ਹਨ।

#breakingnews

#samacharpunjab