:

ਪੰਜਾਬ 'ਚ ਅੱਜ ਮੌਸਮ ਫਿਰ ਲਵੇਗਾ ਕਰਵਟ, ਮੌਸਮ ਵਿਭਾਗ ਵੱਲੋਂ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀwww.samacharpunjab.com


ਅੱਜ ਇੱਕ ਵਾਰ ਫਿਰ ਤੋਂ ਪੰਜਾਬ ਦੇ ਵਿੱਚ ਮੌਸਮ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕਈ ਸੂਬਿਆਂ 'ਚ ਮੌਸਮ ਨੇ ਕਰਵਟ ਲੈ ਲਈ ਹੈ, ਜਦਕਿ ਅੱਜ ਪੰਜਾਬ ਸਮੇਤ ਕਈ ਸੂਬਿਆਂ 'ਚ ਮੌਸਮ 'ਚ ਬਦਲਾਅ ਹੋਣ ਦੀ ਸੰਭਾਵਨਾ ਹੈ। ਮੌਸਮ 'ਚ ਬਦਲਾਅ ਦੌਰਾਨ ਕਸ਼ਮੀਰ 'ਚ ਬਰਫਬਾਰੀ ਹੋਈ ਜਦਕਿ ਸ਼ਿਮਲਾ 'ਚ ਗੜੇਮਾਰੀ ਕਾਰਨ ਮੌਸਮ ਸੁਹਾਵਣਾ ਹੋ ਗਿਆ। ਅੱਜ ਇੱਕ ਵਾਰ ਫਿਰ ਤੋਂ ਪੰਜਾਬ ਦੇ ਵਿੱਚ ਮੌਸਮ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕਈ ਸੂਬਿਆਂ 'ਚ ਮੌਸਮ ਨੇ ਕਰਵਟ ਲੈ ਲਈ ਹੈ, ਜਦਕਿ ਅੱਜ ਪੰਜਾਬ ਸਮੇਤ ਕਈ ਸੂਬਿਆਂ 'ਚ ਮੌਸਮ 'ਚ ਬਦਲਾਅ ਹੋਣ ਦੀ ਸੰਭਾਵਨਾ ਹੈ। ਮੌਸਮ 'ਚ ਬਦਲਾਅ ਦੌਰਾਨ ਕਸ਼ਮੀਰ 'ਚ ਬਰਫਬਾਰੀ ਹੋਈ ਜਦਕਿ ਸ਼ਿਮਲਾ 'ਚ ਗੜੇਮਾਰੀ ਕਾਰਨ ਮੌਸਮ ਸੁਹਾਵਣਾ ਹੋ ਗਿਆ। ਮੌਸਮ ਦੇ ਪੈਟਰਨ ਵਿੱਚ ਲਗਾਤਾਰ ਬਦਲਾਅ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਕਰ ਸਕਦਾ ਹੈ, ਅਜਿਹੇ ਵਿੱਚ ਸਾਵਧਾਨੀ ਵਰਤਣੀ ਬਹੁਤ ਜ਼ਰੂਰੀ ਹੋ ਗਈ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਰਾਤ ਨੂੰ ਤਾਪਮਾਨ 7-8 ਡਿਗਰੀ ਤੱਕ ਬਦਲ ਰਿਹਾ ਹੈ। ਜਿਸ ਕਰਕੇ ਠੰਡ ਅਚਾਨਕ ਵਧ ਰਹੀ ਹੈ ਜੋ ਬਹੁਤ ਖਤਰਨਾਕ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 26 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਵਿੱਚ 15 ਡਿਗਰੀ ਦਾ ਬਦਲਾਅ ਮਨੁੱਖੀ ਸਰੀਰ ਲਈ ਘਾਤਕ ਹੈ। ਅਜਿਹੀ ਸਥਿਤੀ 'ਚ ਹਾਰਟ ਅਟੈਕ ਅਤੇ ਬ੍ਰੇਨ ਹੈਮਰੇਜ ਦਾ ਖਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਮੌਸਮੀ ਬਿਮਾਰੀਆਂ ਵੀ ਵੱਧ ਸਕਦੀਆਂ ਹਨ।

#weatherupdates

#punjabnews

#samacharpunjab