:

ਕਾਂਗਰਸੀ ਵਿਧਾਇਕ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾwww.samacharpunjab.com


ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਾਫ਼ ਹੈ ਕਿ ਉਹ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਪਹਿਲਾਂ ਏਬੀਪੀ ਸਾਂਝਾ ਨੂੰ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਸੀ ਕਿ ਉਹ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਡਾ. ਰਾਜ ਕੁਮਾਰ ਚੱਬੇਵਾਲ ਦੇ ਅਸਤੀਫ਼ੇ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਡਾ. ਰਾਜ ਕੁਮਾਰ ਚੱਬੇਵਾਲ ਦੁਆਬੇ ਦੀ ਦਲਿਤ ਵੋਟ ਬੈਂਕ ਦਾ ਇੱਕ ਵੱਡਾ ਚਿਹਰਾ ਹਨ। ਮੌਜੂਦਾ ਸਮੇਂ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਵੀ ਹਨ। ਇਸ ਦੌਰਾਨ ਕਾਂਗਰਸ ਲਈ ਇਹ ਵੱਡਾ ਝਟਕਾ ਸਾਬਤ ਹੋ ਸਕਦਾ ਹੈ।ਡਾ. ਰਾਜ ਕੁਮਾਰ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਤੋਂ ਲੋਕ ਸਭਾ ਟਿਕਟ ਦੇ ਸਕਦੀ ਹੈ। ਇਸ ਤੋਂ ਪਹਿਲਾ ਰਾਜ ਕੁਮਾਰ ਚੱਬੇਵਾਲ 2019 ਦੀਆਂ ਲੋਕ ਸਭਾ ਚੋਣਾਂ ਹੁਸ਼ਿਆਰਪੁਰ ਤੋਂ ਲੜੇ ਸਨ। ਪਰ ਬੀਜੇਪੀ ਦੇ ਉਮੀਦਵਾਰ ਰਹੇ ਸੋਮ ਪ੍ਰਕਾਸ਼ ਨੇ ਉਹਨਾਂ ਨੁੰ ਹਰਾ ਦਿੱਤਾ ਸੀ। ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਹੁਸ਼ਿਆਰਪੁਰ ਦੇ ਸਾਬਕਾ DHO ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਤੇ ਪਾਰਟੀ ਉਹਨਾਂ ਨੂੰ ਹੁਸ਼ਿਆਰਪੁਰ ਤੋਂ ਚੋਣ ਲੜਾ ਸਕਦੀ ਹੈ ਪਰ ਸਾਬਕਾ DHO ਡਾ. ਲਖਵੀਰ ਸਿੰਘ ਬੀਤੇ ਦਿਨ ਅਕਾਲੀ ਦਲ 'ਚ ਸ਼ਾਮਲ ਹੋ ਗਏ ਸਨ।

#breakingnews

#samacharpunjab