ਪੰਜਾਬ 'ਚ ਖੁੱਲ੍ਹਣ ਜਾ ਰਹੇ 28 ਨਵੇਂ ਸਾਈਬਰ ਕ੍ਰਾਈਮ ਥਾਣੇ, ਹੁਣ ਅਪਰਾਧੀਆਂ ਦੀ ਖ਼ੈਰ ਨਹੀਂwww.samacharpunjab.com
- Admin Default
- 16 Mar, 2024 03:18
ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਛੇਤੀ ਹੀ ਤਿੰਨ ਕਮਿਸ਼ਨਰੇਟਾਂ ਸਮੇਤ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਥਾਣੇ ਸਥਾਪਤ ਕਰੇਗੀ।ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਸਾਈਬਰ ਅਪਰਾਧ ਦੀ ਚੁਣੌਤੀ ਨੂੰ ਪ੍ਰਭਾਵਸ਼ਾਲੀ ਅਤੇ ਗੰਭੀਰਤਾ ਨਾਲ ਨਜਿੱਠਣ ਦੀ ਲੋੜ ਨੂੰ ਸਮਝਦੇ ਹੋਏ, ਪੰਜਾਬ ਪੁਲਿਸ ਨੇ ਆਪਣੇ ਸਾਈਬਰ ਅਪਰਾਧ ਜਾਂਚ ਢਾਂਚੇ ਦੀ ਸਮਰੱਥਾ ਨੂੰ ਹੋਰ ਬਿਹਤਰ ਅਤੇ ਮਜ਼ਬੂਤ ਕਰਨ ਲਈ ਪ੍ਰਸਤਾਵ ਭੇਜਿਆ ਸੀ।ਡੀਜੀਪੀ ਨੇ ਕਿਹਾ ਕਿ ਥਾਣਿਆਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਲੈਸ ਕੀਤਾ ਜਾਵੇਗਾ। ਸਟਾਫ ਵਿੱਚ ਡਿਜੀਟਲ ਫੋਰੈਂਸਿਕ ਅਤੇ ਸਾਈਬਰ ਅਪਰਾਧ ਦੀ ਜਾਂਚ ਵਿੱਚ ਮਾਹਰ ਉੱਚ ਸਿਖਲਾਈ ਪ੍ਰਾਪਤ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਇਹ ਥਾਣੇ ਸਬੰਧਤ ਜ਼ਿਲ੍ਹਿਆਂ ਦੇ ਐਸਐਸਪੀ ਸੀਪੀ ਦੀ ਨਿਗਰਾਨੀ ਹੇਠ ਕੰਮ ਕਰਨਗੇ। ਤਕਨੀਕੀ ਸਹਾਇਤਾ ਯੂਨਿਟਾਂ ਨੂੰ ਅਪਗ੍ਰੇਡ ਕਰਨ ਲਈ 30 ਕਰੋੜ ਰੁਪਏ ਦਾ ਫੰਡ ਮਨਜ਼ੂਰ ਕੀਤਾ ਗਿਆ ਹੈ।
#breakingnews
#samacharpunjab







