ਬਿਲਡਿੰਗ ਸੇਫ਼ਟੀ, ਫਾਇਰ ਸੇਫ਼ਟੀ ਤੇ ਪਾਣੀ ਦੀ ਰਿਪੋਰਟ ਨਾ ਪੇਸ਼ ਕਰਨ ਤੇ ਜ਼ਿਲ੍ਹੇ ਦੇ 34 ਸਕੂਲਾਂ ਦੀ ਮਾਨਤਾ ਰੱਦwww.samacharpunjab.com
- Admin Default
- 21 Mar, 2024 04:41
BREAKING NEWS : ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਬਰਨਾਲਾ ਜ਼ਿਲ੍ਹੇ ਦੇ 34 ਨਿੱਜੀ ਸਕੂਲਾਂ ਦੀ ਮਾਨਤਾ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਸਕੂਲਾਂ ਵਿਰੁਧ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਬਰਨਾਲਾ ਵਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਸਾਲ 2023-24 ਦੇ ਬਿਲਡਿੰਗ ਸੇਫ਼ਟੀ, ਫਾਇਰ ਸੇਫ਼ਟੀ ਤੇ ਪਾਣੀ ਦੀ ਰੀਪੋਰਟ ਪੇਸ਼ ਨਾ ਕਰਨ ਦੇ ਚਲਦਿਆਂ ਕਾਰਵਾਈ ਕੀਤੀ ਗਈ ਹੈ।ਵਿਭਾਗ ਵਲੋਂ ਇਹ ਸਰਟੀਫਿਕੇਟ 24 ਫ਼ਰਵਰੀ ਤਕ ਜਮ੍ਹਾਂ ਕਰਵਾਉਣ ਦੀ ਹਦਾਇਤ ਦਿਤੀ ਸੀ, ਪਰ ਸਕੂਲਾਂ ਵਲੋਂ ਇਹ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਏ ਗਏ। ਇਸ ਲਈ ਆਰਟੀਈ ਐਕਟ 2009 ਦੇ ਸੈਕਸ਼ਨ 18 (3) ਅਨੁਸਾਰ ਇਨ੍ਹਾਂ ਸਕੂਲਾਂ ਦੀ ਮਾਨਤਾ ਨੂੰ ਰੱਦ ਕਰਨ ਦਾ ਹੁਕਮ ਸੁਣਾਇਆ ਗਿਆ ਹੈ।
ਸਿੱਖਿਆ ਵਿਭਾਗ ਵੱਲੋਂ ਨੋਟਿਸ :ਸਿੱਖਿਆ ਵਿਭਾਗ ਵੱਲੋਂ ਇਨਾਂ ਸਕੂਲਾਂ ਨੂੰ ਦੂਜੀ ਵਾਰ ਦਸਤਾਵੇਜ਼ ਜਮਾ ਕਰਾਉਣ ਲਈ 31ਮਰਚ ਤੱਕ ਦਾ ਸਮਾਂ ਦਿੱਤਾ ਗਿਆ ਹੈ ਜੇਕਰ ਇਹ 31ਮਾਰਚ ਤੱਕ ਸੰਬੰਧਿਤ ਸਕੂਲ ਦਸਤਾਵੇਜ਼ ਜਮਾਂ ਨਹੀਂ ਕਰਵਾਉਂਦੇ ਤਾਂ ਸਕੂਲ ਨੂੰ ਜਿੰਦਰਾ ਲਗ ਸਕਦਾ ਹੈ।
#notice
#educationdepartment
#breakingnews
#samacharpunjab







