:

ਬੀਜੇਪੀ ਵੱਲੋਂ ਵੱਡਾ ਐਲਾਨ! ਅਕਾਲੀ ਦਲ ਨਾਲ ਨਹੀਂ ਹੋਏਗਾ ਗੱਠਜੋੜwww.samacharpunjab.com


ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਭਾਜਪਾ ਨੇ ਮੰਗਲਵਾਰ (26 ਮਾਰਚ) ਨੂੰ ਐਲਾਨ ਕੀਤਾ ਹੈ ਕਿ ਪਾਰਟੀ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਵੀਡੀਓ ਸੰਦੇਸ਼ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਜਾ ਰਹੀ ਹੈ।ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਚੋਣਾਵੀ ਸਮਝੌਤਾ ਨਹੀਂ ਕਰੇਗੀ। ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਤੇ ਖਾਸ ਕਰਕੇ ਸਿੱਖਾਂ ਲਈ ਕੀਤੇ ਕੰਮਾ ਦਾ ਗੁਣਗਾਣ ਕੀਤਾ ਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪਾਰਟੀ ਆਪਣੇ ਹੀ ਬਲਬੂਤੇ ਉੱਤੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜੇਗੀ।ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਇਹ ਫੈਸਲਾ ਲੋਕਾਂ ਦੀ ਰਾਏ, ਪਾਰਟੀ ਵਰਕਰਾਂ ਦੀ ਰਾਏ, ਆਗੂਆਂ ਦੀ ਰਾਏ ਨੂੰ ਦੇਖਦਿਆਂ ਲਿਆ ਗਿਆ ਹੈ। ਇਹ ਫੈਸਲਾ ਪੰਜਾਬ ਦੇ ਸਮੂਹ ਕਿਸਾਨਾਂ, ਪੰਜਾਬ ਦੇ ਵਪਾਰੀਆਂ, ਪੰਜਾਬ ਦੇ ਮਜ਼ਦੂਰਾਂ, ਪੰਜਾਬ ਦੀਆਂ ਪਛੜੀਆਂ ਸ਼੍ਰੇਣੀਆਂ ਦੇ ਉਜਵਲ ਭਵਿੱਖ ਲਈ ਲਿਆ ਗਿਆ ਹੈ। ਭਾਜਪਾ ਨੇ ਪੀਐਮ ਮੋਦੀ ਦੀ ਅਗਵਾਈ ਵਿੱਚ ਪੰਜਾਬ ਲਈ ਜੋ ਕੰਮ ਕੀਤੇ ਹਨ, ਉਹ ਕਿਸੇ ਤੋਂ ਲੁਕੇ ਨਹੀਂ ਹਨ।2019 ਦੀਆਂ ਲੋਕ ਸਭਾ ਚੋਣਾਂ ਦੀ ਗੱਲ ਕਰੀਏ ਤਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਸੀ, ਜਦਕਿ ਕਾਂਗਰਸ ਅਤੇ 'ਆਪ' ਨੇ ਇਕੱਲਿਆਂ ਹੀ ਚੋਣ ਲੜੀ ਸੀ। ਉਸ ਸਮੇਂ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ। ਕਾਂਗਰਸ ਅੱਠ ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣੀ। ਕਾਂਗਰਸ ਨੂੰ 40.18 ਫੀਸਦੀ ਵੋਟਾਂ ਮਿਲੀਆਂ। ਅਕਾਲੀ ਦਲ ਭਾਜਪਾ ਗਠਜੋੜ ਨੂੰ ਚਾਰ ਸੀਟਾਂ ਮਿਲੀਆਂ ਹਨ। ਪਾਰਟੀ ਨੂੰ ਕੁੱਲ 37.08 ਫੀਸਦੀ ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੂੰ ਇੱਕ ਸੀਟ ਮਿਲੀ ਸੀ। ਪਾਰਟੀ ਨੂੰ 7.8 ਫੀਸਦੀ ਵੋਟਾਂ, ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਬੈਨਰ ਹੇਠ 6 ਪਾਰਟੀਆਂ ਨੂੰ 10.69 ਫੀਸਦੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ 0.4 ਫੀਸਦੀ ਅਤੇ ਹੋਰਨਾਂ ਨੂੰ 1.12 ਫੀਸਦੀ ਵੋਟਾਂ ਮਿਲੀਆ।

#breakingnews

#samacharpunjab





sourceABPsource

ਤਾਜ਼ਾ ਖ਼ਬਰਾਂ
Gallery
Tags
Social Media