:

ਬਾਦਲ ਪਰਿਵਾਰ ਦੀ ਨੂੰਹ ਦੀ ਸਿਆਸੀ ਘੇਰਾਬੰਦੀ ! ਜਾਣੋ ਵਿਰੋਧੀ ਧਿਰਾਂ ਨੇ ਘੜੀ ਕਿਹੜੀ ਰਣਨੀਤੀ ?www.samacharpunjab.com


ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਲਈ ਇਸ ਵਾਰ ਬਠਿੰਡਾ ਦਾ ਕਿਲ੍ਹਾ ਅਜਿੱਤ ਰੱਖਣਾ ਔਖਾ ਹੋ ਜਾਵੇਗਾ ਕਿਉਂਕਿ ਵਿਰੋਧੀ ਧਿਰਾਂ ਤਕੜੀ ਘੇਰਾਬੰਦੀ ਕੀਤੀ ਜਾ ਰਹੀ ਹੈ। ਲਗਾਤਾਰ ਤਿੰਨ ਵਾਰ ਦੇ ਸੰਸਦ ਮੈਂਬਰ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਨਾਲੋਂ ਤੋੜ ਵਿਛੋੜਾ ਕਰਕੇ ਚੋਣ ਲੜ ਰਹੇ ਹਨ।ਜੇ ਬਠਿੰਡਾ ਸੀਟ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਆਮ ਆਦਮੀ ਪਾਰਟੀ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਵਾਲੇ ਪਾਸਿਓਂ ਚਰਚਾ ਹੈ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਸਿੰਘ ਵੜਿੰਗ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ, ਹਾਲਾਂਕਿ ਵਿੱਚ-ਵਿਚਾਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀ ਚਰਚਾ ਛਿੜੀ ਸੀ। ਇਸ ਦੇ ਨਾਲ ਹੀ ਜੇ ਭਾਰਤੀ ਜਨਤਾ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਉਹ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ IAS ਪਰਮਪਾਲ ਕੌਰ ਨੂੰ ਟਿਕਟ ਦੇ ਸਕਦੀ ਹੈ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਲਈ ਇਸ ਵਾਰ ਬਠਿੰਡਾ ਦਾ ਕਿਲ੍ਹਾ ਅਜਿੱਤ ਰੱਖਣਾ ਔਖਾ ਹੋ ਜਾਵੇਗਾ ਕਿਉਂਕਿ ਵਿਰੋਧੀ ਧਿਰਾਂ ਤਕੜੀ ਘੇਰਾਬੰਦੀ ਕੀਤੀ ਜਾ ਰਹੀ ਹੈ। ਲਗਾਤਾਰ ਤਿੰਨ ਵਾਰ ਦੇ ਸੰਸਦ ਮੈਂਬਰ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਨਾਲੋਂ ਤੋੜ ਵਿਛੋੜਾ ਕਰਕੇ ਚੋਣ ਲੜ ਰਹੇ ਹਨ।ਜੇ ਬਠਿੰਡਾ ਸੀਟ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਆਮ ਆਦਮੀ ਪਾਰਟੀ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਵਾਲੇ ਪਾਸਿਓਂ ਚਰਚਾ ਹੈ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਸਿੰਘ ਵੜਿੰਗ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ, ਹਾਲਾਂਕਿ ਵਿੱਚ-ਵਿਚਾਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀ ਚਰਚਾ ਛਿੜੀ ਸੀ।ਇਸ ਦੇ ਨਾਲ ਹੀ ਜੇ ਭਾਰਤੀ ਜਨਤਾ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਉਹ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ IAS ਪਰਮਪਾਲ ਕੌਰ ਨੂੰ ਟਿਕਟ ਦੇ ਸਕਦੀ ਹੈ। ਬਠਿੰਡਾ ਸੀਟ ਲਈ ਕਾਂਗਰਸ ਨੇ ਪੱਤਾ ਨਹੀਂ ਖੋਲ੍ਹਿਆ ਪਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਮਜ਼ਬੂਤ ​​ਦਾਅਵੇਦਾਰ ਵਜੋਂ ਸਾਹਮਣੇ ਆਈ ਹੈ। ਇਹੀ ਕਾਰਨ ਹੈ ਕਿ ਉਹ ਹਰਸਿਮਰਤ ਕੌਰ ਲਈ ਜਿੱਤ ਦਾ ਰਾਹ ਔਖਾ ਕਰਨ ਜਾ ਰਿਹਾ ਹੈ।

#breakingnews

#samacharpunjab





sourceABPnews

ਤਾਜ਼ਾ ਖ਼ਬਰਾਂ
Gallery
Tags
Social Media