:

8 ਮਈ ਤੱਕ ਜੇਲ੍ਹ 'ਚ ਰਹਿਣਗੇ ਮਨੀਸ਼ ਸਿਸੋਦੀਆ, ਅਦਾਲਤ ਤੋਂ ਨਹੀਂ ਮਿਲੀ ਰਾਹਤ, ਨਿਆਇਕ ਹਿਰਾਸਤ 'ਚ ਵਾਧਾwww.samacharpunjab.com


BREAKING NEWS : ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਆਪ) ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ ਫਰਵਰੀ 'ਚ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

#PUNJABNEWS

#samacharpunjab





sourceABPnews