:

ਗਰਮੀ ਦੇ ਕਹਿਰ ਕਰਕੇ 11 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਹੀਟਵੇਵ ਦਾ ਅਲਰਟwww.samacharpunjab.com


BREAKING NEWS : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਰਿਆਣਾ 'ਚ ਪੈ ਰਹੀ ਗਰਮੀ ਦੌਰਾਨ 11 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕਰਨਾਲ, ਕੈਥਲ ਤੇ ਰੇਵਾੜੀ ਵਿੱਚ 5ਵੀਂ ਜਮਾਤ ਤੱਕ, ਹਿਸਾਰ, ਕੁਰੂਕਸ਼ੇਤਰ, ਸਿਰਸਾ, ਜੀਂਦ, ਸੋਨੀਪਤ, ਨੂਹ ਤੇ ਪਾਣੀਪਤ ਵਿੱਚ 8ਵੀਂ ਜਮਾਤ ਤੱਕ ਤੇ ਚਰਖੀ ਦਾਦਰੀ ਵਿੱਚ 24 ਮਈ ਤੱਕ ਸਕੂਲ ਬੰਦ ਰਹਿਣਗੇ।ਹਾਸਲ ਜਾਣਕਾਰੀ ਮੁਤਾਬਕ ਵਧਦੀ ਗਰਮੀ ਦੇ ਮੱਦੇਨਜ਼ਰ ਹਰਿਆਣਾ ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਅੱਤ ਦੀ ਗਰਮੀ ਕਾਰਨ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਗਰਮੀ ਦੇ ਮੱਦੇਨਜ਼ਰ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਸਕੂਲਾਂ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ।ਪੰਜਾਬ ਵਿੱਚ 20 ਮਈ ਤੋਂ 31 ਮਈ ਤੱਕ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਹਰਿਆਣਾ ਵਿੱਚ ਵੀ ਸਕੂਲ ਸਵੇਰੇ 7 ਵਜੇ ਖੁੱਲ੍ਹਣਗੇ ਤੇ ਦੁਪਹਿਰ 12 ਵਜੇ ਬੰਦ ਹੋਣਗੇ। ਚੰਡੀਗੜ੍ਹ ਨੇ ਵੀ ਇੱਕ ਐਡਵਾਈਜ਼ਰੀ ਜਾਰੀ ਕਰਕੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦਾ ਐਲਾਨ ਕੀਤਾ ਹੈ। ਸਕੂਲ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਹੀ ਖੁੱਲ੍ਹਣਗੇ।ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ 23 ਮਈ ਤੱਕ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਹਰਿਆਣਾ ਦੇ ਜ਼ਿਲ੍ਹਿਆਂ ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਨੂਹ, ਪਲਵਲ, ਫਰੀਦਾਬਾਦ, ਸਿਰਸਾ, ਫਤੇਹਾਬਾਦ, ਹਿਸਾਰ, ਭਿਵਾਨੀ ਤੇ ਚਰਖੀ ਦਾਦਰੀ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਤੋਂ ਇਲਾਵਾ 11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਝੱਜਰ, ਰੋਹਤਕ, ਸੋਨੀਪਤ, ਪਾਣੀਪਤ ਤੇ ਜੀਂਦ ਸ਼ਾਮਲ ਹਨ।ਉਧਰ, ਚੰਡੀਗੜ੍ਹ ਵਿੱਚ ਵੀ ਹਾਲਾਤ ਵਿਗੜ ਗਏ ਹਨ। ਇੱਥੇ ਵੱਧ ਤੋਂ ਵੱਧ ਤਾਪਮਾਨ 44.0 ਡਿਗਰੀ ਨੂੰ ਪਾਰ ਕਰ ਗਿਆ ਹੈ। 24 ਘੰਟਿਆਂ 'ਚ ਦਿਨ ਦੇ ਤਾਪਮਾਨ 'ਚ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਇੱਕ-ਦੋ ਦਿਨਾਂ ਵਿੱਚ ਇੱਥੇ ਤਾਪਮਾਨ 45 ਨੂੰ ਪਾਰ ਕਰ ਜਾਵੇਗਾ।ਇਸ ਦੇ ਨਾਲ ਹੀ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਸ਼ਾਮ ਨੂੰ ਬਠਿੰਡਾ ਦਾ ਤਾਪਮਾਨ 46.3 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ ਇੱਕੋ ਹੀ ਦਿਨ ਤਾਪਮਾਨ ਵਿੱਚ 7 ​​ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਪਠਾਨਕੋਟ ਦਾ ਤਾਪਮਾਨ 45.5 ਡਿਗਰੀ, ਪਟਿਆਲਾ ਦਾ 45, ਲੁਧਿਆਣਾ ਦਾ 44.2 ਡਿਗਰੀ ਦਰਜ ਕੀਤਾ ਗਿਆ।

#schoolholiday

#heatwavealertinpunjab

#samacharpunjab





sourceABPnews