:

ਪੰਜਾਬੀਆਂ ਨੂੰ ਗਰਮੀ ਤੋਂ ਰਾਹਤ! ਬਾਰਸ਼ ਦਾ ਦੌਰ ਸ਼ੁਰੂ, ਜਾਣੋ ਅਗਲੇ ਦਿਨਾਂ ਦੇ ਮੌਸਮ ਦਾ ਹਾਲwww.samacharpunjab.com


BREAKING NEWS : ਰਿਕਾਰਡ ਤੋੜ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬੂੰਦਾ-ਬਾਦੀ ਹੋਈ ਹੈ। ਇਸ ਨਾਲ ਪਾਰਾ ਹੇਠਾਂ ਆਇਆ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ ਜਿਸ ਦਾ ਪੰਜਾਬ ਵਿੱਚ ਵੀ ਅਸਰ ਵੇਖਣ ਨੂੰ ਮਿਲੇਗਾ। ਇਸ ਨਾਲ 1 ਤੇ 2 ਜੂਨ ਨੂੰ ਬਾਰਸ਼ ਹੋ ਸਕਦੀ ਹੈ।ਹਾਸਲ ਜਾਣਕਾਰੀ ਮੁਤਾਬਕ ਪਟਿਆਲਾ, ਮੋਗਾ ਤੇ ਆਸਪਾਸ ਦੇ ਇਲਾਕਿਆਂ ਵਿੱਚ ਬੁੱਧਵਾਰ ਰਾਤ ਨੂੰ ਹਲਕੀ ਬਾਰਸ਼ ਹੋਈ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜਾਰੀ ਰੈੱਡ ਅਲਰਟ ਨੂੰ ਹੁਣ ਔਰੇਂਜ ਵਿੱਚ ਬਦਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 1 ਜੂਨ ਨੂੰ ਯੈਲੋ ਅਲਰਟ ਤੇ 2 ਜੂਨ ਨੂੰ ਆਮ ਦਿਨ ਐਲਾਨਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਪੰਜਾਬ ਦੇ 17 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਕਪੂਰਥਲਾ, ਜਲੰਧਰ, ਬਠਿੰਡਾ, ਬਰਨਾਲਾ, ਲੁਧਿਆਣਾ, ਐਸਏਐਸ ਨਗਰ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ ਤੇ ਪਟਿਆਲਾ 'ਚ ਅੱਜ ਔਰੇਂਜ ਅਲਰਟ ਜਾਰੀ ਕੀਤਾ ਗਿਆਹੈ। ਜਦਕਿ ਬਾਕੀ ਸਾਰੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਤਾਪਮਾਨ ਵਿੱਚ 1 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਹੀ ਹੈ। ਇਸ ਕਾਰਨ 31 ਮਈ ਤੋਂ ਪੰਜਾਬ ਦੇ ਕੁਝ ਇਲਾਕਿਆਂ 'ਚ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਪੰਜਾਬ ਦੇ ਤਾਪਮਾਨ 'ਚ ਮਾਮੂਲੀ ਗਿਰਾਵਟ ਆਵੇਗੀ, ਜਿਸ ਨਾਲ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ।ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਵਿੱਚ ਬੁੱਧਵਾਰ ਸ਼ਾਮ ਨੂੰ ਸ਼ਹਿਰ ਦਾ ਤਾਪਮਾਨ 45.8 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ। ਅੱਜ ਇਹ ਤਾਪਮਾਨ ਥੋੜ੍ਹਾ ਵਧ ਸਕਦਾ ਹੈ ਤੇ 47 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ। ਜਦੋਂ ਕਿ 31 ਮਈ ਤੋਂ ਅੰਸ਼ਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਬੀਤੀ ਸ਼ਾਮ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.9 ਡਿਗਰੀ ਦਰਜ ਕੀਤਾ ਗਿਆ। ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਜਦੋਂਕਿ ਇੱਥੇ 31 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।ਇਸੇ ਤਰ੍ਹਾਂ ਲੁਧਿਆਣਾ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 46.1 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 47 ਡਿਗਰੀ ਦੇ ਆਸਪਾਸ ਪਹੁੰਚਣ ਦੀ ਸੰਭਾਵਨਾ ਹੈ। ਬਠਿੰਡਾ ਵਿੱਚ ਕੱਲ੍ਹ ਵੱਧ ਤੋਂ ਵੱਧ ਤਾਪਮਾਨ 48.5 ਡਿਗਰੀ ਦਰਜ ਕੀਤਾ ਗਿਆ। ਅੱਜ ਦਾ ਵੱਧ ਤੋਂ ਵੱਧ ਤਾਪਮਾਨ ਵੀ 49 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।ਪਟਿਆਲਾ ਵਿੱਚ ਬੁੱਧਵਾਰ ਸ਼ਾਮ ਨੂੰ ਤਾਪਮਾਨ 45.7 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 47 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਮੁਹਾਲੀ ਵਿੱਚ ਬੀਤੀ ਸ਼ਾਮ ਤਾਪਮਾਨ 45.7 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 46 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
#weatherupdate
#samacharpunjab





sourceABPnews

ਤਾਜ਼ਾ ਖ਼ਬਰਾਂ
Gallery
Tags
Social Media