:

ਚੌਣਾਂ 'ਚ ਡਿਉਟੀ ਦੌਰਾਨ ਥਾਣੇਦਾਰ ਨੂੰ ਹਾਰਟ ਅਟੈਕ! ਹਸਪਤਾਲ 'ਚ ਮੌਤwww.samacharpunjab.com


BREAKING NEWS :ਲੋਕ ਸਭਾ ਚੋਣਾਂ ਦੇ ਨਾਲ ਹੀ ਗਰਮੀ ਦਾ ਕਹਿਰ ਵੀ ਜਾਰੀ ਹੈ। ਇਸ ਦੌਰਾਨ ਜਿੱਥੇ ਸਿਆਸੀ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਨੂੰ ਔਖਾ ਹੋਣਾ ਪੈ ਰਿਹਾ ਹੈ, ਉੱਥੇ ਹੀ ਚੋਣਾਂ ਵਿੱਚ ਡਿਉਟੀਆਂ ਦੇ ਰਹੇ ਮੁਲਾਜ਼ਮਾਂ ਨੂੰ ਦਿੱਕਤਾਂ ਆ ਰਹੀਆਂ ਹਨ। ਗਰਮੀ ਦੇ ਕਹਿਰ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਅਫਸਰ ਨੂੰ ਹਾਰਟ ਅਟੈਕ ਹੋ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਸਿਟੀ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਾਸਲ ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਗੁਰਦੀਪ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਤੋਂ ਬਾਅਦ ਉਸ ਦੇ ਸਾਥੀ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਦੋ ਦਿਨਾਂ ਤੋਂ ਇਲਾਜ ਅਧੀਨ ਸੀ। ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਭਗੀਰਥ ਮੀਨਾ ਨੇ ਕਿਹਾ ਕਿ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਮਲੋਟ ਖੇਤਰ ਦੇ ਡੀਐਸਪੀ ਪਵਨਜੀਤ ਸਿੰਘ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।ਹਾਸਲ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਆਪਣੀ ਡਿਊਟੀ ਦਾ ਜ਼ਿਆਦਾਤਰ ਸਮਾਂ ਬਤੀਤ ਕੀਤਾ ਹੈ। ਗੁਰਦੀਪ ਸਿੰਘ ਨੇ ਮਾਲਵਾ ਖੇਤਰ ਵਿੱਚ ਨਸ਼ਿਆਂ ਤੇ ਛੋਟੇ-ਮੋਟੇ ਅਪਰਾਧਾਂ ਖਿਲਾਫ ਕਾਫੀ ਕੰਮ ਕੀਤਾ ਹੈ। ਦੱਸ ਦੇਈਏ ਕਿ ਮਲੋਟ ਤੋਂ ਪਹਿਲਾਂ ਉਹ ਬਠਿੰਡਾ ਵਿੱਚ ਤਾਇਨਾਤ ਸੀ। ਉਹ ਬਠਿੰਡਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਥਾਣਿਆਂ ਵਿੱਚ ਸੇਵਾ ਨਿਭਾਅ ਚੁੱਕੇ ਹਨ।
#heartattack
#died 
#samacharpunjab





sourceABPnews

ਤਾਜ਼ਾ ਖ਼ਬਰਾਂ
Gallery
Tags
Social Media