ਦੁਖਦਾਈ ਖਬਰ! ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਤਿੰਨ ਪਾਵਨ ਸਰੂਪਾਂ ਨੂੰ ਪਹੁੰਚਿਆ ਨੁਕਸਾਨwww.samacharpunjab.com
- Admin Default
- 30 May, 2024 02:15
BREAKING NEWS : ਨਵਾਂਸ਼ਹਿਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਸਬ-ਡਵੀਜ਼ਨ ਬਲਾਚੌਰ ਦੇ ਪਿੰਡ ਮਹਿਮੂਦਪੁਰ ਮੰਡੇਰ ਦੇ ਗੁਰਦੁਆਰਾ ਸਾਹਿਬ ਵਿਖੇ ਰਾਤ ਸਮੇਂ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਜਿਸ ਨਾਲ ਤਿੰਨ ਪਾਵਨ ਸਰੂਪਾਂ ਦੇ ਸਰੂਪ ਸੜ ਗਏ। ਸ਼੍ਰੋਮਣੀ ਕਮੇਟੀ ਮੈਂਬਰ ਤੇ ਪੁਲਿਸ ਨੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨੋਂ ਸਰੂਪਾਂ ਨੂੰ ਕਬਜ਼ੇ ਵਿੱਚ ਲੈ ਲਿਆ। ਇਨ੍ਹਾਂ ਪਾਵਨ ਸਰੂਪਾਂ ਨੂੰ ਅੱਜ ਗੋਇੰਦਵਾਲ ਸਾਹਿਬ ਲੈ ਜਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨੂੰ ਬੰਦ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਹਮੇਸ਼ਾ ਦੀ ਤਰ੍ਹਾਂ ਸੁਖ ਆਸਣ ਕਮਰੇ ਵਿੱਚ ਰੱਖਿਆ ਗਿਆ। ਉਸ ਤੋਂ ਬਾਅਦ ਕੰਧ ਵਾਲਾ ਪੱਖਾ ਚੱਲਦਾ ਰਿਹਾ। ਰਾਤ ਸਮੇਂ ਸ਼ਾਰਟ ਸਰਕਟ ਹੋਣ ਕਰਕੇ ਅੱਗ ਲੱਗ ਗਈ। ਅੱਗ ਹੌਲੀ-ਹੌਲੀ ਸੁਖ ਆਸਨ ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਤੱਕ ਪਹੁੰਚ ਗਈ। ਇਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕੁਝ ਨੁਕਸਾਨ ਪਹੁੰਚਿਆ ਹੈ।ਸਵੇਰੇ ਜਦੋਂ ਪਾਠੀ ਸਿੰਘ ਨੇ ਆ ਕੇ ਗੁਰਦੁਆਰਾ ਸਾਹਿਬ ਦੇ ਅੰਦਰੋਂ ਧੂੰਆਂ ਨਿਕਲਦਾ ਦੇਖਿਆ ਤਾਂ ਹੋਰ ਲੋਕਾਂ ਨੂੰ ਬੁਲਾ ਕੇ ਅੱਗ ’ਤੇ ਕਾਬੂ ਪਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਹੇਠਾਂ ਕਮਰੇ ਵਿੱਚ ਲਿਆਂਦਾ ਗਿਆ। ਗੱਦੇ ਤੇ ਚਾਦਰਾਂ ਵੀ ਬਾਹਰ ਰੱਖੀਆਂ ਗਈਆਂ।ਉਨ੍ਹਾਂ ਨੇ ਕਿਹਾ ਕਿ ਬਚਾਅ ਰਿਹਾ ਕਿ ਅੱਗ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਥੋੜ੍ਹਾ ਜਿਹਾ ਨੁਕਸਾਨ ਹੋਇਆ ਹੈ। ਮੌਕੇ 'ਤੇ ਐਸਜੀਪੀਸੀ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪੁਲਿਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਕਬਜ਼ੇ 'ਚ ਲੈ ਕੇ ਗੁਰਦੁਆਰਾ ਸਾਹਿਬ ਦੇ ਇੱਕ ਕਮਰੇ 'ਚ ਰੱਖਵਾ ਦਿੱਤਾ। ਇਨ੍ਹਾਂ ਨੂੰ ਅੱਜ ਅਰਦਾਸ ਉਪਰੰਤ ਪਾਲਕੀ ਸਾਹਿਬ ਵਿੱਚ ਗੋਇੰਦਵਾਲ ਸਾਹਿਬ ਭੇਜਿਆ ਗਿਆ।
#gurudwarasahib
#fire
#samacharpunjab
sourceABPnews







