:

ਸਮਰਾਲਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼, ਔਰਤ ਗ੍ਰਿਫਤਾਰwww.samacharpunjab.com


BREAKING NEWS : ਸਮਰਾਲਾ ਦੇ ਪਿੰਡ ਢਿਲਵਾਂ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਰੋਹ ਦੀ ਲਹਿਰ ਫੈਲ ਗਈ। ਪੁਲਿਸ ਨੇ ਸਥਿਤੀ ਦੀ ਨਜ਼ਾਕਤ ਨੂੰ ਸਮਝਦਿਆਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਔਰਤ ਜਸਵੰਤ ਕੌਰ ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰ ਕਰ ਲਿਆ।ਸੀਸੀਟੀਵੀ 'ਚ ਦਿਖਾਈ ਦੇ ਰਿਹਾ ਹੈ ਕਿ ਪਿੰਡ ਦੀ ਜਸਵੰਤ ਕੌਰ ਜੋ ਕਿ ਦਿਮਾਗੀ ਤੌਰ 'ਤੇ ਬਿਮਾਰ ਦੱਸੀ ਜਾਂਦੀ ਹੈ, ਗੁਰਦੁਆਰਾ ਸਾਹਿਬ ਆਉਂਦੀ ਹੈ। ਉਹ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਸ਼ੋਭਿਤ ਸਥਾਨ 'ਤੇ ਬੈਠਦੀ ਹੈ ਅਤੇ ਪਾਵਨ ਸਰੂਪ ਦੇ ਅੰਗਾਂ ਨਾਲ ਛੇੜਛਾੜ ਕਰਦੀ ਹੈ ਫਿਰ ਉਹ ਪਵਿੱਤਰ ਸਰੂਪ ਨੂੰ ਇੱਕ ਪਾਸੇ ਇਕੱਠਾ ਕਰਦੀ ਹੈ। ਜਦੋਂ ਹੋਰ ਸੰਗਤਾਂ ਆ ਕੇ ਮੱਥਾ ਟੇਕਦੀਆਂ ਹਨ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਛੇੜਛਾੜ ਦਾ ਖੁਲਾਸਾ ਹੁੰਦਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੀਆਂ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਕੇ 'ਤੇ ਪਹੁੰਚ ਗਏ। ਇੱਕ ਜਥਾ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਤੋਂ ਵੀ ਆਉਂਦਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਜਸਵੰਤ ਕੌਰ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਛੇੜਛਾੜ ਕੀਤੀ ਗਈ ਹੈ ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਿਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।

#punjabnews

#samacharpunjab





sourceABPnews

ਤਾਜ਼ਾ ਖ਼ਬਰਾਂ
Gallery
Tags
Social Media