:

ਖੰਨਾ 'ਚ 48 ਘੰਟਿਆਂ 'ਚ ਬੇਅਦਬੀ ਦੀ ਦੂਜੀ ਘਟਨਾ, ਗੁਟਕਾ ਸਾਹਿਬ ਨੂੰ ਲਾਈ ਅੱਗ, ਅੰਗ ਪਾੜੇ ਕੇ ਛੱਤ 'ਤੇ ਸੁੱਟੇwww.samacharpunjab.com


BREAKING NEWS : 48 ਘੰਟਿਆਂ ਦੇ ਅੰਦਰ ਖੰਨਾ ਦੇ ਸਮਰਾਲਾ 'ਚ ਬੇਅਦਬੀ ਦੀ ਦੂਜੀ ਘਟਨਾ ਵਾਪਰੀ ਹੈ। ਇੱਕ ਦਿਨ ਪਹਿਲਾਂ ਪਿੰਡ ਢਿੱਲਵਾਂ ਵਿੱਚ ਇੱਕ ਔਰਤ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਅਗਲੇ ਦਿਨ ਪਿੰਡ ਬੰਬਾ ਵਿੱਚ ਇੱਕ ਘਰ ਅੰਦਰ ਗੁਟਕਾ ਸਾਹਿਬ ਨੂੰ ਅੱਗ ਲਾ ਦਿੱਤੀ ਗਈ ਤੇ ਅੰਗ ਪਾੜ ਕੇ ਛੱਤ 'ਤੇ ਸੁੱਟ ਦਿੱਤੇ ਗਏ।ਘਟਨਾ ਤੋਂ ਬਾਅਦ ਇਲਾਕੇ ਦੀਆਂ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਕੇ 'ਤੇ ਪਹੁੰਚ ਗਏ। ਸਤਿਕਾਰ ਕਮੇਟੀ ਦੇ ਮਨਦੀਪ ਸਿੰਘ ਨੇ ਇਸ ਘਟਨਾ ਪਿੱਛੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਦਾ ਕਾਰਨ ਦੱਸਿਆ ਜਿਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਸੀ ਪਰ ਪੁਲਿਸ ਨੂੰ ਨਹੀਂ ਦੱਸਿਆ ਗਿਆ। ਕਮੇਟੀ ਮੈਂਬਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ।ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੰਬਾ ਦੇ ਵਾਸੀ ਟਹਿਲ ਸਿੰਘ, ਸਰਬਜੀਤ ਸਿੰਘ, ਅਮਰਜੀਤ ਕੌਰ ਨੇ ਗੁਟਕਾ ਸਾਹਿਬ ਨੂੰ ਅੱਗ ਲਾ ਕੇ ਨੀਲੋ ਨਹਿਰ ਵਿੱਚ ਜਲ ਪ੍ਰਵਾਹ ਕਰ ਦਿੱਤਾ ਤੇ ਇਸ ਮਗਰੋਂ ਘਰ ਵਿੱਚ ਪਏ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਛੱਤ ’ਤੇ ਸੁੱਟ ਦਿੱਤੇ ਗਏ। ਇਹ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਬਹਿਸ ਵੀ ਕੀਤੀ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
#ludhiananews
#samacharpunjab






sourceABPnews

ਤਾਜ਼ਾ ਖ਼ਬਰਾਂ
Gallery
Tags
Social Media