:

ਵੱਡਾ ਫੈਸਲਾ ਅਸੈਂਬਲੀ 'ਚ ਪੰਜਾਬੀ ਭਾਸ਼ਾ ਨੂੰ ਦਿੱਤੀ ਮਨਜ਼ੂਰੀ, ਹੁਣ ਚੁਣੇ ਹੋਏ ਮੈਂਬਰ ਪੰਜਾਬੀ 'ਚ ਦੇ ਸਕਣਗੇ ਭਾਸ਼ਣwww.samacharpunjab.com


BREAKING NEWS : ਲਹਿੰਦੇ ਪੰਜਾਬ ਨਾਲ ਜੁੜੀ ਇੱਕ ਵੱਡੀ ਖ਼ਬਰ ਹੈ ਕਿ ਹੁਣ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਵਿੱਚ ਚੁਣੇ ਹੋਏ ਮੈਂਬਰ ਪੰਜਾਬੀ ਭਾਸ਼ਾ ਵਿੱਚ ਸੰਬੋਧਣ ਕਰ ਸਕਦੇ ਹਨ। ਇਸ ਤੋਂ ਪਹਿਲਾਂ ਪੰਜਾਬੀ ਵਿੱਚ ਬੋਲਣ ਲਈ ਇਜਾਜ਼ਤ ਲੈਣੀ ਪੈਂਦੀ ਸੀ। ਮੌਜੂਦਾ ਸਮੇਂ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਵਿੱਚ ਸਿਰਫ਼ ਅੰਗਰੇਜ਼ੀ ਅਤੇ ਉਰਦੂ ਵਿੱਚ ਭਾਸ਼ਣ ਦਿੱਤਾ ਜਾ ਸਕਦਾ ਸੀ। ਜਿਸ ਵਿੱਚ ਹੁਣ ਸੋਧ ਕਰ ਦਿੱਤੀ ਗਈ ਹੈ। ਸੋਧ ਤੋਂ ਬਾਅਦ ਹੁਣ ਲਹਿੰਦੇ ਪੰਜਾਬ ਦੀ ਅਸੈਂਬਲੀ ਵਿੱਚ ਪੰਜਾਬੀ ਦੇ ਨਾਲ ਨਾਲ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਭਾਸ਼ਣ ਦਿੱਤਾ ਜਾ ਸਕਦਾ ਹੈ। ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖ਼ਾਨ ਦੀ ਅਗਵਾਈ ਵਾਲੀ ਸਦਨ ਦੀ ਵਿਸ਼ੇਸ਼ ਕਮੇਟੀ ਨੇ ਉਨ੍ਹਾਂ ਸੋਧਾਂ ਨੂੰ ਮਨਜ਼ੂਰੀ ਦਿੱਤੀ, ਜਿਸ ਨਾਲ ਮੈਂਬਰ ਸਦਨ ਨੂੰ ਅੰਗਰੇਜ਼ੀ ਅਤੇ ਉਰਦੂ ਦੇ ਨਾਲ-ਨਾਲ ਪੰਜਾਬੀ, ਸਰਾਇਕੀ, ਪੋਠੋਹਾਰੀ ਅਤੇ ਮੇਵਾਤੀ ਵਿੱਚ ਸੰਬੋਧਨ ਕਰ ਸਕਣਗੇ।ਇਸ ਤੋਂ ਪਹਿਲਾਂ ਅੰਗਰੇਜ਼ੀ ਤੇ ਉਰਦੂ ਤੋਂ ਇਲਾਵਾ ਕਿਸੇ ਹੋਰ ਭਾਸ਼ਾ ’ਚ ਬੋਲਣ ਲਈ ਸਪੀਕਰ ਦੀ ਆਗਿਆ ਲੈਣੀ ਪੈਂਦੀ ਸੀ।

#punjabnews

#samacharpunjab






sourceABPnews

ਤਾਜ਼ਾ ਖ਼ਬਰਾਂ
Gallery
Tags
Social Media