:

ਰਵਨੀਤ ਬਿੱਟੂ ਨੇ ਸਾਂਭਿਆ ਰੇਲਵੇ ਰਾਜ ਮੰਤਰੀ ਦਾ ਅਹੁਦਾ, ਜਾਣੋ ਪੰਜਾਬ ਲਈ ਕਿਹੜੇ ਪ੍ਰਾਜੈਕਟ ਹੋਣਗੇ ਖ਼ਾਸsamacharpunjab.com


ਪੰਜਾਬ ਦੇ ਸਾਬਕਾ ਸੰਸਦ ਮੈਂਬਰ ਤੇ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਦਿੱਲੀ ਵਿਖੇ ਰੇਲ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਬਿੱਟੂ ਨੇ ਕਿਹਾ ਕਿ ਉਹ ਰੇਲਵੇ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਸਮਝਿਆ। ਬਿੱਟੂ ਨੇ ਕਿਹਾ ਕਿ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਕੇ ਰੇਲਵੇ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਸੇਵਾ ਇੱਕ ਅਜਿਹਾ ਕਾਰਜ ਹੈ, ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਿਆ ਹੋਇਆ ਹੈ। ਦਰਜਾ-4 ਦੇ ਮੁਲਾਜ਼ਮਾਂ ਤੋਂ ਲੈ ਕੇ ਅਫਸਰਾਂ ਤੱਕ ਸਾਰਿਆਂ ਨੂੰ ਬਰਾਬਰ ਸਨਮਾਨ ਦੇ ਕੇ ਰੇਲਵੇ ਨੂੰ ਵਿਕਾਸ ਦੇ ਰਾਹ 'ਤੇ ਲਿਜਾਇਆ ਜਾਵੇਗਾ। ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਪ੍ਰਮਾਤਮਾ ਦੀ ਕਿਰਪਾ ਨਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੇਰੇ ਵਿੱਚ ਵਿਸ਼ਵਾਸ ਸਦਕਾ ਅੱਜ ਕੇਂਦਰੀ ਰਾਜ ਮੰਤਰੀ ਰੇਲਵੇ ਵਿਭਾਗ ਦਾ ਆਹੁਦਾ ਸਾਂਭਿਆ, ਮੈਂ ਵਿਸ਼ਵਾਸਦਵਾਉਂਦਾ ਹਾਂ ਕਿ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ । ਬਿੱਟੂ ਦੇ ਰਾਜ ਮੰਤਰੀ ਬਣਦੇ ਤੋਂ ਬਾਅਦ ਉਮੀਦ ਹੈ ਕਿ ਅੰਮ੍ਰਿਤਸਰ-ਦਿੱਲੀ ਦਰਮਿਆਨ ਹਾਈ ਸਪੀਡ ਰੇਲ ਪ੍ਰਾਜੈਕਟ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਹ ਟ੍ਰੈਕ ਲਗਭਗ 465 ਕਿਲੋਮੀਟਰ ਲੰਬਾ ਹੈ। ਇਸ ਵਿੱਚ ਪੰਜਾਬ ਹੀ ਨਹੀਂ ਹਰਿਆਣਾ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਹ ਪ੍ਰਾਜੈਕਟ ਹੁਣੇ ਸ਼ੁਰੂ ਹੋਇਆ ਹੈ ਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਅੰਮ੍ਰਿਤਸਰ ਤੋਂ ਦਿੱਲੀ ਦਾ ਸਫ਼ਰ ਕੁਝ ਘੰਟਿਆਂ ਦਾ ਰਹਿ ਜਾਵੇਗਾ। ਦੂਜਾ ਮਾਮਲਾ ਚੰਡੀਗੜ੍ਹ ਰਾਜਪੁਰਾ ਰੇਲਵੇ ਰੂਟ ਹੈ, ਜੋ ਕਿ 2016 ਵਿੱਚ ਮਨਜ਼ੂਰ ਹੋਇਆ ਸੀ, ਪਰ ਅਜੇ ਤੱਕ ਪੂਰਾ ਨਹੀਂ ਹੋਇਆ। ਜੇ ਇਹ ਪ੍ਰੋਜੈਕਟ ਪੂਰਾ ਹੋ ਜਾਂਦਾ ਹੈ ਤਾਂ ਇਸ ਨਾਲ ਹਰਿਆਣਾ ਅਤੇ ਟ੍ਰਾਈਸਿਟੀ ਸਮੇਤ ਹੋਰ ਕਈ ਰਾਜਾਂ ਦੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

#punjabnews

#samacharpunjab







sourceABPnews

ਤਾਜ਼ਾ ਖ਼ਬਰਾਂ
Gallery
Tags
Social Media