ਜਾਂਚ ਮਗਰੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾਏ ਗਏ ਸਹੀ, 7 ਨਾਮਜ਼ਦਗੀਆਂ ਰੱਦwww.samacharpunjab.com
- Repoter 11
- 25 Jun, 2024 23:13
BREAKING NEWS : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪੜਤਾਲ ਦੌਰਾਨ 16 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਲ੍ਹਾ ਚੋਣ ਅਫਸਰ ਕੰਮ ਡਿਪਟੀ ਕਮਿਸ਼ਨਰ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਪੜਤਾਲ ਦੌਰਾਨ ਸੱਤ ਦੇ ਨਾਮਜਦਗੀ ਪੱਤਰ ਰੱਦ ਕੀਤੇ ਗਏ ਹਨ। ਰਾਜਕੁਮਾਰ ਇੰਦਰਜੀਤ ਸਿੰਘ ਵਿਸ਼ਾਲ ਅੱਜ ਕੁਮਾਰ ਭਗਤ, ਨੀਟੂ ਸ਼ਟਰਾਂ ਵਾਲਾ, ਅਜੇ ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਅਤੇ ਦੀਪਕ ਭਗਤ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੂਰਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ ਲਾਖਾ, ਆਮ ਆਦਮੀ ਪਾਰਟੀ ਦੇ ਮਹਿੰਦਰ ਪਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਨਾਮਜਦਗੀ ਪੱਤਰ ਦਰੁਸਤ ਪਾਏ ਗਏ ਹਨ।ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਜੂ ਅੰਗੂਰਾਲ, ਕਵਰਿੰਗ ਉਮੀਦਵਾਰ ਭਾਜਪਾ, ਕਰਨ ਸੁਮਨ ਕਵਰਿੰਗ ਉਮੀਦਵਾਰ ਕਾਂਗਰਸ, ਅਤੁਲ ਭਗਤ ਕਵਰਿੰਗ ਉਮੀਦਵਾਰ ਆਮ ਆਦਮੀ ਪਾਰਟੀ ਪਰਮਜੀਤ ਮਲ ਕਵਰਿੰਗ ਉਮੀਦਵਾਰ ਬਸਪਾ ਸ਼ਾਮਲ ਹਨ। ਇਸ ਤੋਂ ਇਲਾਵਾ ਇਕਬਾਲ ਚੰਦ ਬਲਵਿੰਦਰ ਕੁਮਾਰ ਅਤੇ ਮਹਿੰਦਰ ਪਾਲ ਦੇ ਕਾਗਜ਼ ਰੱਦ ਕੀਤੇ ਗਏ ਹਨ।
#jalandharnews
#punjabnews
#samacharpunjab
sourceABPnews