:

ਵਾਪਰਿਆ ਦਰਦਨਾਕ ਹਾਦਸਾ! ਘਰ 'ਚ ਅੱਗ ਲੱਗਣ ਕਰਕੇ ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤwww.samacharpunjab.com


BREAKING NEWS : ਦਿੱਲੀ ਦੇ ਪ੍ਰੇਮ ਨਗਰ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਕਰਕੇ ਚਾਰ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਅੱਗ ਸੋਮਵਾਰ ਦੇਰ ਰਾਤ ਕਰੀਬ ਸਾਢੇ ਤਿੰਨ ਵਜੇ ਲੱਗੀ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ ਅਤੇ ਚਾਰ ਲੋਕਾਂ ਦਾ ਰੈਸਕਿਊ ਕਰਕੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਅੱਗ ਪਹਿਲੀ ਮੰਜ਼ਿਲ 'ਤੇ ਰੱਖੇ ਸੋਫੇ ਅਤੇ ਇਨਵਰਟਰ 'ਚ ਲੱਗੀ ਸੀ, ਜਿਸ ਤੋਂ ਬਾਅਦ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਘਟਨਾ ਦੇ ਸਮੇਂ ਪਰਿਵਾਰਕ ਮੈਂਬਰ ਪਹਿਲੀ ਮੰਜ਼ਿਲ 'ਤੇ ਸੌਂ ਰਹੇ ਸਨ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਲੱਗਣ ਦਾ ਕਾਰਨ ਕੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਬੇਹੋਸ਼ ਹੋਏ ਸਾਰੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ ਅਤੇ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਚਾਰਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਪਤੀ, ਪਤਨੀ ਅਤੇ ਉਨ੍ਹਾਂ ਦੇ ਦੋ ਪੁੱਤਰ ਸ਼ਾਮਲ ਹਨ। ਜਿਨ੍ਹਾਂ ਦੀ ਪਛਾਣ ਹੀਰਾ ਸਿੰਘ 48 ਸਾਲ, ਨੀਤੂ ਸਿੰਘ 46 ਸਾਲ, ਰੌਬਿਨ 22 ਸਾਲ, ਲਕਸ਼ੈ 21 ਸਾਲ ਵਜੋਂ ਹੋਈ ਹੈ, ਇਹ ਸਾਰੇ ਇੱਕੋ ਪਰਿਵਾਰ ਦੇ ਹੀ ਮੈਂਬਰ ਸਨ।
#fire
#premnagarnews
#samacharpunjab.com








sourceABPnews