:

ਕੇਂਦਰ ਸਰਕਾਰ ਨੇ ਰੋਕੇ ਪੰਜਾਬ ਦੇ ਹਾਜ਼ਰਾਂ ਕਰੋੜਾਂ ਦੇ ਫੰਡ, ਮੀਤ ਹੇਅਰ ਦਾ ਐਲਾਨ, ਪਾਰਲੀਮੈਂਟ 'ਚ ਉਠਾਇਆ ਜਾਏਗਾ ਮੁੱਦਾwww.samacharpunjab.com


BREAKING NEWS : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਪਰ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਤੇ ਹੋਰ ਕੇਂਦਰੀ ਸਕੀਮਾ ਤਹਿਤ ਸੂਬੇ ਦੇ ਫੰਡਾਂ ਨੂੰ ਕੇਂਦਰ ਦੁਆਰਾ ਜਾਣਬੁਝ ਰੋਕਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ ਤਰੀਕੇ ਉਠਾਉਣਗੇ।ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ ਜਦੋਂ ਤੱਕ ਸੂਬੇ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਲੋਕ ਸਭਾ ਦੇ ਸਪੀਕਰ ਦੀ ਚੋਣ ਨੂੰ ਲੈ ਕੇ ਪੁੱਛੇ ਸਵਾਲ ਦੇ ਜਵਾਬ ਵਿਚ ਮੀਤ ਹੇਅਰ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿੱਚ ਰਵਾਇਤ ਰਹੀ ਹੈ ਕਿ ਲੋਕ ਸਭਾ ਵਿਚ ਸਪੀਕਰ ਸੱਤਾਧਾਰੀ ਧਿਰ ਦਾ ਰਿਹਾ ਹੈ ਜਦਕਿ ਡਿਪਟੀ ਸਪੀਕਰ ਹਮੇਸ਼ਾ ਵਿਰੋਧੀ ਧਿਰ ਨਾਲ ਸਬੰਧਤ ਰਿਹਾ ਹੈ ਪਰ ਭਾਜਪਾ ਇਸ ਲੋਕਤੰਤਰ ਪੱਖੀ ਰਵਾਇਤ ਨੂੰ ਤੋੜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਲੋਕਤੰਤਰ ਵਿਰੋਧੀ ਕਦਮ ਖਿਲਾਫ਼ ਡਟਣ ਦੀ ਭਾਵਨਾ ਨਾਲ ਵਿਰੋਧੀ ਧਿਰਾਂ ਨੇ ਸਪੀਕਰ ਦੀ ਚੋਣ ਕਰਵਾਏ ਜਾਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਪਾਰਲੀਮਾਨੀ ਚੋਣ ਹੀ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਦੇ ਮੁੱਦੇ ਤੇ ਲੜੀ ਗਈ ਸੀ ਜਿਸ ਨੂੰ ਪੂਰੇ ਮੁਲਕ ਦੇ ਲੋਕਾਂ ਨੇ ਉਸਾਰੂ ਹੁੰਗਾਰਾ ਦਿੱਤਾ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਲੋਕ ਸਭਾ ਵਿਚ ਚੁਣ ਕੇ ਭੇਜਿਆ ਹੈ ਤੇ ਉਹ ਸੂਬੇ ਦੇ ਹੱਕਾਂ ਨੂੰ ਹਰ ਪੱਖੋਂ ਮਹਿਫੂਜ਼ ਰੱਖਣ ਲਈ ਕੇਂਦਰ ਦੇ ਪੰਜਾਬ ਵਿਰੋਧੀ ਹਰ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਨਗੇ।
#punjabnews
#samacharpunjab












sourceABPnews

ਤਾਜ਼ਾ ਖ਼ਬਰਾਂ
Gallery
Tags
Social Media