:

ਗੋਲਡੀ ਬਰਾੜ ਨਾਲ ਟੰਗਿਆ ਗਿਆ ਉਸਦਾ ਇੱਕ ਹੋਰ ਸਾਥੀ, NIA ਦਾ ਵੱਡਾ ਐਕਸ਼ਨwww.samacharpunjab.com


BREAKING NEWS : ਵਿਦੇਸ਼ 'ਚ ਲੁਕੇ ਗੈਂਗਸਟਰ ਤੋਂ ਅੱਤਵਾਦੀ ਐਲਾਨ ਗੋਲਡੀ ਬਰਾੜ ਨੂੰ ਲੈ ਕੇ ਕੌਮੀ ਜਾਂਚ ਏਜੰਸੀ (NIA) ਨੇ ਵੱਡੀ ਕਾਰਵਾਈ ਕੀਤੀ ਹੈ। ਕੌਮੀ ਜਾਂਚ ਏਜੰਸੀ (NIA) ਨੇ 'ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਅੱਤਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ 'ਤੇ 10-10 ਲੱਖ ਰੁਪਏ ਦਾ ਇਨਾਮ ਐਲਾਨ ਦਿੱਤਾ ਹੈ। ਜਿਹੜਾ ਵੀ ਦੋਵਾਂ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਲਈ ਸੂਚਨਾ ਸਾਂਝੀ ਕਰੇਗਾ ਉਸ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, "ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੋਤੀ ਅਤੇ ਇੱਕ ਕਾਰੋਬਾਰੀ ਦੇ ਘਰ 'ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ 'ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।" ਏਜੰਸੀ ਨੇ ਦੋਵਾਂ 'ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

#punjabnews

#goldybrar

#samacharpunjab










sourceABPnews