:

ਤੜਕਸਾਰ ਪੰਜਾਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਤੇ ਕਾਰ ਦੀ ਟੱਕਰ 'ਚ ਚਾਰ ਦੀ ਮੌਤwww.samacharpunjab.com


BREAKING NEWS : ਹੁਸ਼ਿਆਰਪੁਰ ਦੇ ਟਾਂਡਾ ਰੋਡ 'ਤੇ ਅੱਡਾ ਸਰਾਂ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ । ਇਹ ਹਾਦਸਾ ਕਾਰ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਕਾਰਨ ਵਾਪਰਿਆ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਅੱਡਾ ਸਰਾਂ, ਟਾਂਡਾ ਦੇ ਪੈਟਰੋਲ ਪੰਪ ਨੇੜੇ ਭਿਆਨਕ ਹਾਦਸਾ ਵਾਪਰ ਗਿਆ ਹੈ ਜਿਸ ਵਿੱਚ ਕਾਰ ਵਿੱਚ ਸਵਾਰ ਇੱਕ ਬੱਚੇ, ਦੋ ਪੁਰਸ਼ਾਂ ਅਤੇ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ, ਕਾਰ ਵਿੱਚ ਸਵਾਰ ਵਿਅਕਤੀ ਟਾਂਡਾ ਤੋਂ ਪੀਜੀਆਈ ਚੰਡੀਗੜ੍ਹ ਜਾ ਰਹੇ ਸਨ, ਜਦੋਂ ਕਿ ਟਰੱਕ ਹੁਸ਼ਿਆਰਪੁਰ ਤੋਂ ਟਾਂਡਾ ਜਾ ਰਿਹਾ ਸੀ ਕਿ ਅੱਡਾ ਸਰਾਂ ਨੇੜੇ ਦੋਵਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਚਾਰ ਜਾਣਿਆਂ ਦੀ ਮੌਤ ਹੋ ਗਈ ਜਦੋਂ ਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਪਹੁੰਚ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
#accidentnews
#punjabnews
#samacharpunjab









sourceABPnews