ਹਾਈਕੋਰਟ ਦੀ ਰਾਹਤ ਤੋਂ ਬਾਅਦ ਬਿਕਰਮ ਮਜੀਠੀਆ ਨੂੰ ਲੱਗਿਆ ਇੱਕ ਵੱਡਾ ਝਟਕਾwww.samacharpunjab.com
- Repoter 11
- 11 Jul, 2024 01:21
BREAKING NEWS : ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਜਿੱਥੇ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਰਾਹਤ ਦਿੱਤੀ ਸੀ ਤਾਂ ਹੁਣ ਇਸ ਰਾਹਤ ਤੋਂ ਬਾਅਦ ਬਿਕਰਮ ਮਜੀਠੀਆ ਨੂੰ ਇੱਕ ਹੋਰ ਝਟਕਾ ਲੱਗਾ ਹੈ। ਬਹੁ ਕੋਰੜੀ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਨੇ 18 ਜੁਲਾਈ ਨੂੰ ਪਟਿਆਲਾ ਵਿੱਚ ਪੁੱਛਗਿੱਛ ਲਈ ਇੱਕ ਵਾਰ ਫਿਰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਜਦੋਂ SIT ਨੇ ਮਜੀਠੀਆ ਨੂੰ ਪਿਛਲੇ ਮਹੀਨੇ ਨੋਟਿਸ ਭੇਜਿਆ ਸੀ ਤਾਂ ਉਹ ਹਾਈ ਕੋਰਟ ਚਲੇ ਗਏ ਸਨ ਅਤੇ ਦਲੀਲ ਦਿੱਤੀ ਸੀ ਕਿ ਉਸ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਓਦੋਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ 8 ਜੁਲਾਈ ਤੱਕ SIT ਸਾਹਮਣੇ ਪੇਸ਼ ਹੋਣ ਲਈ ਰਾਹਤ ਦਿੱਤੀ ਸੀ। ਇਸ ਦੇ ਨਾਲ ਹੀ ਪਿਛਲੀ ਸੁਣਵਾਈ 'ਤੇ SIT ਨੇ ਸੰਮਨ ਵਾਪਸ ਲੈ ਲਏ ਸਨ। ਦੱਸਣਯੋਗ ਹੈ ਕਿ ਪੁਲਿਸ ਨੇ ਮਜੀਠੀਆ ਖਿਲਾਫ ਇਹ ਮਾਮਲਾ 3 ਸਾਲ ਪਹਿਲਾਂ ਕਾਂਗਰਸ ਸਰਕਾਰ ਵੇਲੇ 20 ਦਸੰਬਰ 2021 ਨੂੰ ਦਰਜ ਕੀਤਾ ਸੀ।
#drugabuse
#bikramsinghmajitha
#punjabnews
#samacharpunjab
soureceABPnews