ਡੇਂਗੂ,ਮਲੇਰੀਆ ਤੋਂ ਬਚਾਅ ਅਤੇ ਸ਼ੁੱਕਰਵਾਰ ਖੁਸ਼ਕ ਦਿਨ ਮਨਾਉਣ ਬਾਰੇ ਕੀਤਾ ਗਿਆ ਜਾਗਰੂਕਃਸਿਵਲ ਸਰਜਨ ਬਰਨਾਲਾ
- Repoter 11
- 02 Aug, 2024 08:08
ਡੇਂਗੂ,ਮਲੇਰੀਆ ਤੋਂ ਬਚਾਅ ਅਤੇ ਸ਼ੁੱਕਰਵਾਰ ਖੁਸ਼ਕ ਦਿਨ ਮਨਾਉਣ ਬਾਰੇ ਕੀਤਾ ਗਿਆ ਜਾਗਰੂਕਃਸਿਵਲ ਸਰਜਨ ਬਰਨਾਲਾ
ਬਰਨਾਲਾ
ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮੱਛਰ ਪੈਦਾ ਹੋਵੇ ਹੀ ਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ,ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸਰਮਾ ਵੱਲੋਂ ਕੀਤਾ ਗਿਆ।
ਡਾ. ਮੁਨੀਸ ਕੁਮਾਰ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਬਰਸਾਤ ਦੇ ਮੌਸਮ 'ਚ ਮੀਂਹ ਦਾ ਪਾਣੀ ਗਲੀਆਂ ਨਾਲੀਆਂ ਵਿੱਚ ਇਕੱਠਾ ਹੋਣ ਕਾਰਨ ਅਤੇ ਘਰਾਂ ,ਦੁਕਾਨਾਂ , ਹੋਰ ਥਾਂਵਾਂ 'ਤੇ ਗਮਲੇ,ਕੂਲਰ, ਟਾਇਰ,ਘੜੇ ,ਫਰਿੱਜ ਦੀ ਬੈਕ ਟਰੇਅ, ਖੇਲਾਂ ਆਦਿ ਵਿੱਚ ਜਿਆਦਾ ਦਿਨ ਖੜ ਜਾਣ ਕਾਰਨ ਮੱਛਰ ਪੈਦਾ ਹੋ ਜਾਂਦਾ ਹੈ ਜਿਸ ਕਾਰਨ ਡੇਂਗੂ,ਮਲੇਰੀਆ ਫੈਲਦਾ ਹੈ।ਮਲੇਰੀਆ ਡੇਂਗੂ ਤੋਂ ਬਚਾਅ ਲਈ ਖੜੇ ਪਾਣੀ ਦੇ ਸੋਮੇ ਨਸ਼ਟ ਕਰਕੇ ਜਾਂ ਕਾਲਾ ਤੇਲ ਪਾ ਕੇ ਹਫਤੇ 'ਚ ਇੱਕ ਦਿਨ ਸਿਹਤ ਵਿਭਾਗ ਵੱਲੋਂ ਸੁੱਕਰਵਾਰ ਨ੍ਹੰ ਖੁਸ਼ਕ ਦਿਨ (ਡਰਾਈ ਡੇ ਫਰਾਈ ਡੇ) ਵਜੋਂ ਮਨਾ ਕੇ ਸਾਰੇ ਪਾਣੀ ਵਾਲੇ ਬਰਤਨਾਂ ਨੂੰ ਸੁਕਾਉਣਾ ਚਾਹੀਦਾ ਹੈ।
ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਕਾਂਬੇ ਨਾਲ ਬੁਖਾਰ,ਸਿਰ ਦਰਦ,ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ,ਮਾਸ ਪੇਸੀਆਂ 'ਚ ਦਰਦ,ਸਰੀਰ ਤੇ ਲਾਲ ਰੰਗ ਦੇ ਧੱਫੜ,ਨੱਕ ਜਾਂ ਮੂੰਹ ਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ।ਬਰਨਾਲਾ ਸ਼ਹਿਰ 'ਚ ਸਿਹਤ ਵਿਭਾਗ ਦੀਆਂ ਟੀਮਾਂ 'ਚ ਗੁਰਮੀਤ ਸਿੰਘ,ਗੁਰਸੇਵਕ ਸਿੰਘ,ਗਣੇਸ ਦੱਤ, ਮਨਪ੍ਰੀਤ ਸਰਮਾ,ਜਸਵਿੰਦਰ ਸਿੰਘ ਅਤੇ ਗੁਲਾਬ ਸਿੰਘ ਸਿਹਤ ਕਰਮਚਾਰੀਆਂ ਵੱਲੋਂ ਸ਼ਹਿਰ 'ਚ ਲਾਰਵਾ ਚੈੱਕ ਕੀਤਾ ਜਾਂਦਾ ਹੈ। ਜੇਕਰ ਕਿਸੇ ਜਗ੍ਹਾ 'ਤੇ ਲਾਰਵਾ ਮਿਲਦਾ ਹੈ ਤਾਂ ਤੁਰੰਤ ਲਾਰਵੀਸਾਈਡ ਦਾ ਸਪਰੇਅ ਕਰਵਾ ਕੇ ਨਸ਼ਟ ਕਰਵਾ ਦਿੱਤਾ ਜਾਂਦਾ ਹੈ।ਘਰ-ਘਰ ਜਾ ਕੇ, ਸਲੱਮ ਏਰੀਆ, ਸੱਥਾਂ,ਸਕੂਲਾਂ 'ਚ ਜਾ ਕੇ ਅਤੇ ਗਰੁੱਪ ਮੀਟਿੰਗਾਂ, ਪੈਂਫਲੈਟ ਵੰਡ ਕੇ ਅਤੇ ਮਾਸ ਮੀਡੀਆ ਵਿੰਗ ਵੱਲੋਂ ਪ੍ਰੈਸ ਕਵਰੇਜ ਕਰਵਾ ਕੇ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।