:

ਖੰਨਾ ਪੁਲਿਸ ਨੇ ਪੰਜਾਬ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 3 ਕਾਬੂwww.samacharpunjab.com


 ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ ‘ਚ ਗੈਰ-ਕਾਨੂੰਨੀ ਹਥਿਆਰ ਬਣਾ ਕੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਵਿੱਚ ਸਪਲਾਈ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 14 ਪਿਸਤੌਲ ਬਰਾਮਦ ਕੀਤੇ ਹਨ।ਦੱਸ ਦਈਏ ਕਿ ਇਸ ਗਿਰੋਹ ਵਿੱਚ ਇੱਕ ਅਜਿਹਾ ਵਿਅਕਤੀ ਵੀ ਸ਼ਾਮਲ ਹੈ ਜੋ ਕਿ ਹਥਿਆਰ ਬਣਾਉਂਦਾ ਹੈ। ਉੱਥੇ ਹੀ ਇਨ੍ਹਾਂ ਹਥਿਆਰਾਂ ਨਾਲ ਪੰਜਾਬ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਸੀ। ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਇਸ ਗਿਰੋਹ ਦਾ ਪਰਦਾਫਾਸ਼ ਕਰਕੇ ਵੱਡੀ ਵਾਰਦਾਤ ਹੋਣ ਤੋਂ ਬਚਾ ਲਿਆ। ਪੁਲਿਸ ਨੇ ਤਿੰਨਾ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕਰ ਰਹੀ ਹੈ।