ਪਰਚਾ ਦਰਜ ਹੋਣ 'ਤੇ ਭੜਕਿਆ ਲੱਖਾ ਸਿਧਾਣਾ, ਭਾਨੇ ਸਿੱਧੂ ਦੇ ਘਰ 'ਚ ਜਾ ਕੇ ਬਣਾਈ ਸਰਕਾਰ ਦੀ ਰੇਲ, ਖੋਲ੍ਹਿਆ ਮੋਰਚਾwww.samacharpunjab.com
- Repoter 11
- 09 Feb, 2024 00:32
ਬਲੌਗਰ ਭਾਨਾ ਸਿੱਧੂ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਬਰਨਾਲਾ ਵਿੱਚ ਪੰਜਾਬ ਪੁਲਿਸ ਦੀ ਤਾਜ਼ਾ ਕਾਰਵਾਈ ਤੋਂ ਬਾਅਦ ਲੱਖਾ ਸਿਧਾਣਾ ਵੀ ਹੁਣ ਫਰੰਟ ਫੁੱਟ 'ਤੇ ਆ ਗਿਆ ਹੈ। ਦਰਅਸਲ ਬਰਲਾਲਾ ਵਿੱਚ ਪੰਜਾਬ ਪੁਲਿਸ ਨੇ ਭਾਨਾ ਸਿੱਧੂ ਦੇ ਪਿਤਾ, ਭਰਾ, ਦੋ ਭੈਣ ਅਤੇ ਲੱਖਾ ਸਿਧਾਣਾ ਸਮੇਤ 18 ਜਣਿਆਂ 'ਤੇ ਪਰਚਾ ਦਰਜ ਕੀਤਾ ਸੀ।ਬਰਨਾਲਾ ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕੇ ਲੱਖਾ ਸਿਧਾਣਾ ਨੇ ਮਾਨ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਸਬੰਧੀ ਲੱਖਾ ਸਿਧਾਣਾ ਨੇ ਭਾਨਾ ਸਿੱਧੂ ਦੇ ਘਰ ਜਾ ਕੇ ਉਥੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਮਰਥਨ ਕਰਨ ਦਾ ਐਲਾਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਲੱਖਾ ਸਿਧਾਣਾ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ, ਉੱਥੇ ਹੀ ਆਪਣੀ ਹੀ ਸਰਕਾਰ ਦੇ ਦਬਾਅ ਹੇਠ ਬੇਕਸੂਰ ਔਰਤਾਂ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ। ਉਨ੍ਹਾਂ ਭਾਨਾ ਸਿੱਧੂ ਦੇ ਪਰਿਵਾਰ ਖ਼ਿਲਾਫ਼ ਝੂਠੇ ਕੇਸ ਸਬੰਧੀ ਪੁਲੀਸ ਕਾਰਵਾਈ ਅਤੇ ਸਰਕਾਰ ਦੀ ਸਖ਼ਤੀ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਗੁੰਡਾਗਰਦੀ ਖ਼ਿਲਾਫ਼ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ।ਲੱਖਾ ਸਿਧਾਣਾ ਨੇ ਕਿਹਾ ਕਿ ਮਾਨ ਸਰਕਾਰ ਦੀ ਇਸ ਘਟੀਆ ਰਾਜਨੀਤੀ ਤੋਂ ਪੰਜਾਬ ਦੇ ਲੋਕ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਹੈ, ਜਿਸ ਕਾਰਨ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਹੈ। ਉੱਥੇ ਹੀ ਭਾਨਾ ਸਿੱਧੂ ਵਰਗੇ ਬੇਕਸੂਰ ਨੌਜਵਾਨਾਂ 'ਤੇ ਲਗਾਤਾਰ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਭਾਨਾ ਸਿੱਧੂ ਦੀ ਭੈਣ ਕਿਰਨਜੀਤ ਕੌਰ ਨੇ ਵੀ ਉਨ੍ਹਾਂ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ’ਤੇ ਪੁਲੀਸ ਅਤੇ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਪਿੰਡ ਕੋਟਦੁੱਨਾ ਦੇ ਸਰਪੰਚ ਸਰਬਜੀਤ ਸਿੰਘ ਨੇ ਵੀ ਪੁਲੀਸ ਪ੍ਰਸ਼ਾਸਨ ਵੱਲੋਂ ਆਪਣੇ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ਦੀ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਉਠਾਈ ਹੈ। sourceABPnews