ਸਾਬਕਾ ਫੌਜੀ ਆਏ ਕਿਸਾਨਾਂ ਦੇ ਹੱਕ 'ਚ ਕੇਂਦਰ ਸਰਕਾਰ ਨੂੰ ਦਿੱਤੀ ਚੇਤਾਵਨੀ, ਕਿਹਾ- ਮੰਗਾਂ ਪੂਰੀਆਂ ਕਰ ਦਿਓ ਨਹੀਂ ਤਾਂ ਫਿਰwww.samacharpunjab.com
- Repoter 11
- 10 Feb, 2024 03:42
ਬਠਿੰਡਾ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਨੇ ਕਿਸਾਨਾਂ ਦੇ ਹੱਕ ਵਿੱਚ ਉਤਰਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।ਸਾਬਕਾ ਫੌਜੀ ਕ੍ਰਾਂਤੀਕਾਰੀ ਯੂਨੀਅਨ ਨੇ ਅੱਜ ਬਠਿੰਡਾ ਵਿਖੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਸਾਨੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਦਿੱਤਾ।ਸਾਬਕਾ ਫੌਜੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਤੇ ਐਮਐਸਪੀ ਲਾਗੂ ਕਰੇ ਅਤੇ ਕਿਸਾਨੀ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੇ ਦੇਸ਼ ਲਈ ਸਰਹੱਦਾਂ 'ਤੇ ਲੜਾਈ ਲੜੀ ਹੁਣ ਉਹ ਕਿਸਾਨੀ ਮੰਗਾਂ ਲਈ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਲੜਨਗੇ। #government
#farmer
sourceABPnews