:

ਆਂਗਣਵਾੜੀ ਕੇਂਦਰਾਂ ਨੂੰ ਲੇ ਕੇ ਮਾਨ ਸਰਕਾਰ ਦਾ ਵੱਡਾ ਐਲਾਨ www.samacharpunjab.com


ਪੰਜਾਬ ਸਰਕਾਰ ਨੇ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਹੈ। ਪੰਜਾਬ  ਵਿੱਚ ਕੁੱਲ 27,314 ਆਂਗਣਵਾੜੀ ਕੇਂਦਰਾਂ ਵਿੱਚੋਂ 1240 ਆਂਗਣਵਾੜੀ ਕੇਂਦਰ ਮਿੰਨੀ ਆਂਗਣਵਾੜੀ ਕੇਂਦਰਾਂ ਵਜੋਂ ਚੱਲ ਰਹੇ ਹਨ। ਇਨ੍ਹਾਂ 1240 ਆਂਗਣਵਾੜੀ ਕੇਂਦਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸ ਨੂੰ 3500 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਜਾਂਦਾ ਸੀ।

 ਇਹ ਗੱਲ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਸਾਂਝੀ ਕੀਤੀ, ਬਲਜੀਤ ਕੌਰ ਨੇ ਦੱਸਿਆ ਕਿ ਹੁਣ ਕੁੱਲ ਪ੍ਰਵਾਨਿਤ 27,314 ਆਂਗਣਵਾੜੀ ਕੇਂਦਰ ਮੁੱਖ ਆਂਗਣਵਾੜੀ ਕੇਂਦਰਾਂ ਦੀ ਸ਼੍ਰੇਣੀ ਵਿੱਚ ਆ ਗਏ ਹਨ। ਮੰਤਰੀ ਆਂਗਣਵਾੜੀ ਵਰਕਰਾਂ ਦਾ ਮਹੀਨਾਵਾਰ ਭੱਤਾ 3500 ਰੁਪਏ ਤੋਂ ਵਧ ਕੇ ਕੁੱਲ 4500 ਰੁਪਏ ਹੋ ਜਾਵੇਗਾ। 

ਆਂਗਣਵਾੜੀ ਕੇਂਦਰਾਂ ਵਿੱਚ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਦਿੱਤਾ ਜਾ ਰਿਹਾ ਹੈ ਅਤੇ ਮਾਣ ਭੱਤਾ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਆਂਗਣਵਾੜੀ ਕੇਂਦਰਾਂ ਦੀ ਪ੍ਰਵਾਨਗੀ ਨਾਲ ਹੁਣ ਆਂਗਣਵਾੜੀ ਹੈਲਪਰਾਂ ਦੀਆਂ 1240 ਅਸਾਮੀਆਂ ਵੀ ਸਿਰਜੀਆਂ ਗਈਆਂ ਹਨ।

ਤਾਜ਼ਾ ਖ਼ਬਰਾਂ
Gallery
Tags
Social Media