:

ਹਾਈਵੇਅ 'ਤੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾwww.samacharpunjab.com


 ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਨਵੀਨਤਮ ਇੰਜੀਨੀਅਰਿੰਗ ਤਕਨੀਕਾਂ ਦੀ ਸਹਾਇਤਾ ਨਾਲ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲਾਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਵਿੱਚੋਂ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇੱਥੇ ਮਗਸੀਪਾ ਵਿਖੇ 'ਸੜਕ ਸੁਰੱਖਿਆ ਮਹੀਨੇ' ਦੇ ਸਮਾਪਤੀ ਸਮਾਰੋਹ ਦੌਰਾਨ ਪੀ.ਆਰ.ਟੀ.ਸੀ./ਪੀ.ਬੀ. ਰੋਡਵੇਜ਼, ਟਰੱਕਾਂ ਅਤੇ ਸਕੂਲ ਬੱਸਾਂ ਦੇ ਡਰਾਈਵਰਾਂ, ਪ੍ਰਾਈਵੇਟ ਬੱਸ ਅਪਰੇਟਰਾਂ ਅਤੇ ਟੈਕਸੀ ਆਪਰੇਟਰਾਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਹੋਰ ਘਟਾਉਣ ਲਈ ਐਨ.ਐਚ.ਏ.ਆਈ. ਦੀ ਮਦਦ ਨਾਲ ਹੁਣ ਤੱਕ ਇਨ੍ਹਾਂ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਲਈ ਲਗਭਗ 700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਸੜਕੀ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਲਈ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ, ਜੰਕਸ਼ਨਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਪੀਡੋ ਅਤੇ ਐਲਕੋ-ਮੀਟਰਾਂ ਦੀ ਵਰਤੋਂ ਵਰਗੇ ਵੱਖ-ਵੱਖ ਕਦਮ ਚੁੱਕੇ ਗਏ ਹਨ।ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਦੌਰਾਨ ਸੂਬੇ ਭਰ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਸਾਈਕਲ/ਦੋ-ਪਹੀਆ ਵਾਹਨ ਰੈਲੀਆਂ, ਟਰਾਂਸਪੋਰਟ ਵਾਹਨਾਂ 'ਤੇ ਰੀਟਰੋ-ਰਿਫਲੈਕਟਿਵ ਟੇਪ ਲਗਾਉਣਾ, ਡਰਾਈਵਰਾਂ ਨਾਲ ਨੁੱਕੜ ਟਾਕ, ਸੀਟ ਬੈਲਟ ਤੇ ਹੈਲਮੇਟ ਅਤੇ ਲਾਲ ਬੱਤੀ ਦੀ ਉਲੰਘਣਾ ਬਾਰੇ ਜਾਗਰੂਕਤਾ ਮੁਹਿੰਮਾਂ, ਤੇਜ਼ ਰਫਤਾਰ ਅਤੇ ਸ਼ਰਾਬ ਪੀ ਕੇ ਡਰਾਈਵਿੰਗ ਵਿਰੁੱਧ ਵਿਸ਼ੇਸ਼ ਮੁਹਿੰਮਾਂ, ਸੜਕ ਕਿਨਾਰੇ ਉੱਗੀ ਬਨਸਪਤੀ ਦੀ ਸਫ਼ਾਈ, ਰੋਡ ਸਾਈਨਜ਼ ਲਗਾਉਣਾ, ਡਰਾਈਵਰਾਂ ਲਈ ਮੈਡੀਕਲ/ਅੱਖਾਂ ਦਾ ਚੈਕਅੱਪ ਕੈਂਪ ਅਤੇ ਸੰਭਾਵੀ ਹਾਦਸੇ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕਰਨਾ ਸ਼ਾਮਲ ਸੀ।ਇਸ ਮੌਕੇ "ਐਕਸੀਡੈਂਟ ਬਲੈਕ ਸਪਾਟਸ ਦੀ ਸ਼ਨਾਖ਼ਤ ਤੇ ਸੁਧਾਰ ਅਤੇ ਇਸ ਦੇ ਪ੍ਰਭਾਵ" ਵਿਸ਼ੇ 'ਤੇ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਸੜਕੀ ਮਾਮਲਿਆਂ ਨਾਲ ਸਬੰਧਤ ਵਿਭਾਗ ਜਿਵੇਂ ਐਨ.ਐਚ.ਏ.ਆਈ., ਪੀ.ਡਬਲਿਊ.ਡੀ. (ਬੀ ਐਂਡ ਆਰ), ਸਥਾਨਕ ਸਰਕਾਰਾਂ, ਪੰਜਾਬ ਮੰਡੀ ਬੋਰਡ ਵੱਲੋਂ ਇਸ ਮਹੀਨੇ ਦੌਰਾਨ ਕੀਤੀਆਂ ਪਹਿਲਕਦਮੀਆਂ ਦੀ ਰਿਪੋਰਟ ਪੇਸ਼ ਕੀਤੀ ਗਈ।

ਤਾਜ਼ਾ ਖ਼ਬਰਾਂ
Gallery
Tags
Social Media