:

ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ,ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆwww.samacharpunjab.com


 ਮਾਛੀਵਾੜਾ ਸਾਹਿਬ ‘ਚ ਰੰਜਿਸ਼ ਕਾਰਨ ਹੋਏ ਕਾਤਲਾਨਾ ਹਮਲੇ ਵਿਚ 2 ਨੌਜਵਾਨ ਪ੍ਰਦੀਪ ਸਿੰਘ ਤੇ ਅਮਿਤ ਕੁਮਾਰ ਜ਼ਖ਼ਮੀ ਹੋਏ ਸਨ, ਜਿਨ੍ਹਾਂ ’ਚੋਂ ਅੱਜ ਇਲਾਜ ਦੌਰਾਨ ਪ੍ਰਦੀਪ ਸਿੰਘ ਦੀ ਮੌਤ ਹੋ ਗਈ।ਮਾਛੀਵਾੜਾ ਪੁਲਿਸ ਵਲੋਂ ਇਸ ਮਾਮਲੇ ਖਿਲਾਫ਼ ਅੱਜ ਸਵੇਰੇ ਕਾਤਲਾਨਾ ਹਮਲੇ ਦਾ ਮਾਮਲਾ ਦਰਜ ਕੀਤਾ ਸੀ ਜਿਸ ਵਿਚ ਵਾਧਾ ਕਰਦਿਆਂ ਕਤਲ ਦੀ ਧਾਰਾ ਲਗਾ ਦਿੱਤੀ ਗਈ ਹੈ। ਮਾਛੀਵਾੜਾ ਸਾਹਿਬ ‘ਚ ਰੰਜਿਸ਼ ਕਾਰਨ ਹੋਏ ਕਾਤਲਾਨਾ ਹਮਲੇ ਵਿਚ 2 ਨੌਜਵਾਨ ਪ੍ਰਦੀਪ ਸਿੰਘ ਤੇ ਅਮਿਤ ਕੁਮਾਰ ਜ਼ਖ਼ਮੀ ਹੋਏ ਸਨ, ਜਿਨ੍ਹਾਂ ’ਚੋਂ ਅੱਜ ਇਲਾਜ ਦੌਰਾਨ ਪ੍ਰਦੀਪ ਸਿੰਘ ਦੀ ਮੌਤ ਹੋ ਗਈ।ਮਾਛੀਵਾੜਾ ਪੁਲਿਸ ਵਲੋਂ ਇਸ ਮਾਮਲੇ ਖਿਲਾਫ਼ ਅੱਜ ਸਵੇਰੇ ਕਾਤਲਾਨਾ ਹਮਲੇ ਦਾ ਮਾਮਲਾ ਦਰਜ ਕੀਤਾ ਸੀ ਜਿਸ ਵਿਚ ਵਾਧਾ ਕਰਦਿਆਂ ਕਤਲ ਦੀ ਧਾਰਾ ਲਗਾ ਦਿੱਤੀ ਗਈ ਹੈ।ਮਾਛੀਵਾੜਾ ਪੁਲਿਸ ਨੇ ਇਸ ਮਾਮਲੇ ’ਚ 8 ਵਿਅਕਤੀਆਂ ਖ਼ਿਲਾਫ਼ ਕਾਤਲਾਨਾ ਹਮਲੇ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ, ਪਰ ਪ੍ਰਦੀਪ ਸਿੰਘ ਦੀ ਮੌਤ ਤੋਂ ਬਾਅਦ ਧਾਰਾ-302 ਦਾ ਵਾਧਾ ਕਰ ਦਿੱਤਾ ਗਿਆ ਹੈ।ਡੀਐਸਪੀ ਤਿਰਲੋਚਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਪੁਲਿਸ ਨੇ ਗੋਪੀ ਸਮੇਤ ਇੱਕ ਹੋਰ ਨਾਮਜ਼ਦ ਵਿਅਕਤੀ ਅਰੁਣ ਵਾਸੀ ਲੁਧਿਆਣਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਪੁਲਿਸ ਅਨੁਸਾਰ ਇਨ੍ਹਾਂ 2 ਧੜਿਆਂ ਵਿਚ ਪੁਰਾਣੀ ਰੰਜਿਸ਼ ਚੱਲ ਰਹੀ ਹੈ ਜਿਸ ਤਹਿਤ ਇੱਕ ਧੜੇ ਵਲੋਂ ਦੂਜੇ ਧਿਰ ’ਤੇ ਕਾਤਲਾਨਾ ਹਮਲਾ ਕੀਤਾ ਗਿਆ। ਮ੍ਰਿਤਕ ਪ੍ਰਦੀਪ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਛੋਟੇ-ਛੋਟੇ ਬੱਚੇ ਛੱਡ ਗਿਆ।

#murder

#ludhiana

sourceABPnews