:

ਸ਼ਰਾਬ ਦੇ ਠੇਕੇ 'ਤੇ ਲੁੱਟ, 24 ਬੋਤਲਾਂ ਬੀਅਰ ਤੇ 25 ਹਜ਼ਾਰ ਦੀ ਨਕਦੀ ਲੈ ਕੇ ਫਰਾਰ,ਪੁਲਿਸ ਨੇਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈwww.samacharpunjab.com


 ਪਟਿਆਲਾ ਦੇ ਸਰਹਿੰਦ ਰੋਡ 'ਤੇ ਪੈਂਦੇ ਪਿੰਡ ਬਾਰਾਂ 'ਚ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਵਿਅਕਤੀ ਨੂੰ ਅਣਪਛਾਤੇ ਲੋਕਾਂ ਨੇ ਬੰਧਕ ਬਣਾ ਕੇ ਬੀਅਰ ਅਤੇ ਨਕਦੀ ਲੁੱਟ ਲਈ। ਇਹ ਸਾਰੀ ਘਟਨਾ ਠੇਕੇ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਤੋਂ ਬਾਅਦ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਹੁਣ ਠੇਕੇਦਾਰ ਅਨੁਸਾਰ 24 ਬੋਤਲਾਂ ਬੀਅਰ ਅਤੇ 25000 ਰੁਪਏ ਲੁੱਟੇ ਗਏ ਹਨ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਠੇਕੇਦਾਰ ਸੌਰਵ ਸੂਦ ਨੇ ਦੱਸਿਆ ਕਿ ਰਾਤ 10 ਵਜੇ ਤਿੰਨ ਵਿਅਕਤੀ ਸ਼ਰਾਬ ਦੇ ਠੇਕੇ ਵਿੱਚ ਦਾਖਲ ਹੋਏ ਸਨ। ਦੋ ਵਿਅਕਤੀਆਂ ਨੇ ਉਨ੍ਹਾਂ ਦੇ ਠੇਕਾ ਕਰਮਚਾਰੀ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਬੰਧਕ ਬਣਾ ਲਿਆ। ਇਨ੍ਹਾਂ ਵਿਅਕਤੀਆਂ ਦੇ ਤੀਜੇ ਸਾਥੀ ਨੇ ਠੇਕੇ ’ਤੇ ਰੱਖੀ ਨਕਦੀ ਕੱਢ ਲਈ, ਘਟਨਾ ਤੋਂ ਬਾਅਦ ਇਹ ਤਿੰਨੇ ਮੁਲਜ਼ਮ ਫਰਾਰ ਹੋ ਗਏ ਅਤੇ ਠੇਕਾ ਮੁਲਾਜ਼ਮ ਨੇ ਫੋਨ ਕਰਕੇ ਸੂਚਨਾ ਦਿੱਤੀ ਮਾਮਲੇ ਦੀ ਜਾਂਚ ਕਰ ਰਹੇ ਅਨਾਜ ਮੰਡੀ ਥਾਣੇ ਦੇ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਠੇਕੇਦਾਰ ਵੱਲੋਂ ਲਿਖਤੀ ਸ਼ਿਕਾਇਤ ਮਿਲੀ ਹੈ। ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

#robbery

#liquorstore

sourceABPnews