ਕਾਰ ਨੇ ਦਰੜਿਆ ਪੁਲਿਸ ਮੁਲਾਜ਼ਮ, ਮੌਕੇ 'ਤੇ ਹੋਈ ਮੌਤ, ਡਰਾਇਵਰ ਹੋਇਆ ਫ਼ਰਾਰwwwsamacharpunjab.com
- Repoter 11
- 19 Feb, 2024 05:24
ਸ੍ਰੀ ਮੁਕਤਸਰ ਸਾਹਿਬ ਵਿੱਚ ਐਤਵਾਰ ਦੇਰ ਰਾਤ ਲੰਬੀ ਥਾਣੇ ਦੇ ਮੁਲਾਜ਼ਮ ਚਰਨਜੀਤ ਸਿੰਘ ਨੂੰ ਕਾਰ ਨੇ ਦਰੜ ਦਿੱਤਾ ਜਿਸ ਤੋਂ ਬਾਅਦ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਡਰਾਈਵਰ ਮੌਕੇ ਉੱਤੇ ਕਾਰ ਛੱਡ ਕੇ ਫ਼ਰਾਰ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।ਚਰਨਜੀਤ ਸਿੰਘ ਆਪਣੇ ਪਿੱਛੇ ਪਤਨੀ ਅਮਰਜੀਤ ਕੌਰ ਅਤੇ ਦੋ ਲੜਕੇ ਛੱਡ ਗਿਆ ਹੈ, ਜਿਨ੍ਹਾਂ ਦੀ ਉਮਰ 20 ਤੋਂ 25 ਸਾਲ ਦੱਸੀ ਜਾਂਦੀ ਹੈ। ਜਾਣਕਾਰੀ ਮੁਤਾਬਕ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ-ਫਾਜ਼ਿਲਕਾ ਹਾਈਵੇਅ 'ਤੇ ਸਥਿਤ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ ਗਿਆ। ਇਸ ਕਾਰਨ ਵਾਹਨ ਟੋਲ ਫਰੀ ਤੋਂ ਲੰਘ ਰਹੇ ਸਨ ਜਦੋਂਕਿ ਧਰਨੇ ਵਾਲੀ ਥਾਂ ’ਤੇ ਤਾਇਨਾਤ ਪੁਲੀਸ ਕਾਂਸਟੇਬਲ ਚਰਨਜੀਤ ਸਿੰਘ ਚੌਕੀ ’ਤੇ ਡਿਊਟੀ ’ਤੇ ਤਾਇਨਾਤ ਸੀ ਤਾਂ ਜੋ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।ਐਤਵਾਰ ਸ਼ਾਮ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਆ ਕੇ ਡਿਊਟੀ 'ਤੇ ਜਾ ਰਹੇ ਚਰਨਜੀਤ ਸਿੰਘ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਦਰਦਨਾਕ ਸੀ ਕਿ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਲੰਬੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
sourceABPnews